ਚੰਡੀਗੜ੍ਹ, 15 ਫਰਵਰੀ 2024: ਗੁਰਦਾਸਪੁਰ ਤੋਂ ਇਕ ਹੋਰ ਲੁੱਟ-ਖੋਹ (snatched) ਦੀ ਘਟਨਾ ਸਾਹਮਣੇ ਆਈ ਹੈ | ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਲੁਟੇਰਿਆਂ ਨੇ ਏ.ਐੱਸ.ਆਈ ਦੀ ਘਰਵਾਲੀ ਤੋਂ ਪਰਸ ਖੋਹ ਲਿਆ ਅਤੇ ਫਰਾਰ ਹੋ ਗਏ, ਪੀੜਤਾ ਘਰੋਂ ਸਾਮਾਨ ਲੈਣ ਲਈ ਬਾਜ਼ਾਰ ਗਈ ਸੀ। ਪਰਸ ਵਿੱਚ 4 ਹਜ਼ਾਰ ਰੁਪਏ ਦੀ ਨਕਦੀ ਅਤੇ ਇੱਕ ਮੋਬਾਈਲ ਫ਼ੋਨ ਸੀ। ਪੀੜਤ ਅਨੁਸਾਰ ਲੁਟੇਰੇ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਇਆ ਸੀ ਅਤੇ ਉਸ ਨੇ ਨਕਾਬ ਪਾਇਆ ਹੋਇਆ ਸੀ।
ਜਾਣਕਾਰੀ ਦਿੰਦਿਆਂ ਪੀੜਤ ਬੀਬੀ ਸ਼ੁਭਲਤਾ ਨੇ ਦੱਸਿਆ ਕਿ ਉਹ ਬੁੱਧਵਾਰ ਦੇਰ ਸ਼ਾਮ ਘਰੋਂ ਸਾਮਾਨ ਲੈਣ ਲਈ ਬਾਜ਼ਾਰ ਗਈ ਸੀ। ਜਦੋਂ ਉਹ ਘਰ ਪਰਤ ਰਹੀ ਸੀ ਤਾਂ ਹਨੂੰਮਾਨ ਚੌਕ ਨੇੜੇ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਨੌਜਵਾਨਾਂ ਨੇ ਉਸ ਦਾ ਪਰਸ ਖੋਹ (snatched) ਲਿਆ ਅਤੇ ਮੌਕੇ ਤੋਂ ਫਰਾਰ ਹੋ ਗਏ। ਪੀੜਤ ਬੀਬੀ ਦੀ ਘਰਵਾਲਾ ਵਿਜੇ ਕੁਮਾਰ ਨੇ ਦੱਸਿਆ ਕਿ ਉਹ ਪੰਜਾਬ ਪੁਲਿਸ ਵਿੱਚ ਏਐਸਆਈ ਹੈ ਅਤੇ ਅਦਾਲਤ ਵਿੱਚ ਤਾਇਨਾਤ ਹੈ।