Canal department

ਗੁਰਦਾਸਪੁਰ ‘ਚ ਨਹਿਰੀ ਵਿਭਾਗ ਵੱਲੋਂ 71 ਜਣਿਆ ਨੂੰ ਮਕਾਨ ਖਾਲੀ ਕਰਨ ਦਾ ਨੋਟਿਸ ਜਾਰੀ

ਚੰਡੀਗੜ੍ਹ, 09 ਅਗਸਤ 2024: ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਡੀਡਾ ਸਾਂਸੀਆ ‘ਚ 15 ਜੂਨ ਨੂੰ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਤਿੰਨ ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ | ਸੀ ਘਟਨਾ ਦੇ ਅਗਲੇ ਹੀ ਦਿਨ ਪਿੰਡ ‘ਚ ਕਥਿਤ ਤੌਰ ‘ਤੇ ਨਸ਼ਾ ਤਸਕਰੀ ‘ਚ ਸ਼ਾਮਲ 6 ਘਰ ਪਿੰਡ ਛੱਡ ਕੇ ਭੱਜ ਗਏ | ਪੁਲਿਸ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਉਕਤ ਛੇ ਘਰਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਸੀ।ਹੁਣ ਇਸ ਮਾਨੇਲ ਤੋਂ ਬਾਅਦ, ਨਹਿਰੀ ਵਿਭਾਗ (Canal department) ਨੇ ਉਕਤ ਪਿੰਡ ਦੇ 71 ਜਣਿਆ ਨੂੰ ਮਕਾਨ ਖਾਲੀ ਕਰਨ ਦੇ ਨੋਟਿਸ ਜਾਰੀ ਕੀਤੇ ਹਨ।

ਮਿਲੀ ਜਾਣਕਾਰੀ ਮੁਤਾਬਕ ਜਿਨ੍ਹਾਂ ‘ਚੋਂ ਸਿਰਫ਼ 56 ਜਣਿਆਂ ਨੂੰ ਹੀ ਨੋਟਿਸ ਮਿਲੇ ਹਨ। ਪਿੰਡ ਵਾਸੀਆਂ ਦਾ ਦੋਸ਼ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਨਸ਼ਾ ਤਸਕਰਾਂ ਦੀ ਆੜ ‘ਚ ਬਾਕੀ ਪਿੰਡ ਵਾਸੀਆਂ ਦੇ ਘਰ ਵੀ ਖਾਲੀ ਕਰਵਾ ਰਿਹਾ ਹੈ। ਨਹਿਰੀ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਕੋਈ ਸਾਜ਼ਿਸ਼ ਨਹੀਂ ਸਗੋਂ ਰੁਟੀਨ ਕੰਮ ਦਾ ਨਤੀਜਾ ਹੈ।

ਨਹਿਰੀ ਵਿਭਾਗ (Canal department) ਦਾ ਕਹਿਣਾ ਹੈ ਕਿ ਉਕਤ ਮਾਮਲੇ ਦਾ ਨਸ਼ਿਆਂ ਨਾਲ ਕੋਈ ਸਬੰਧ ਨਹੀਂ ਹੈ।ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਕੇ ਮਕਾਨ ਬਣਾਏ ਗਏ ਹਨ। ਇਸੇ ਮਾਮਲੇ ਤਹਿਤ ਪਿੰਡ ਦੇ ਕੁਝ ਲੋਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਦੂਜੇ ਪਾਸੇ ਪਿੰਡ ਦੇ ਇੱਕ ਵਿਅਕਤੀ ਨੇ ਦੱਸਿਆ ਕਿ ਉਸ ਦੇ ਦਾਦਾ ਅਤੇ ਪੜਦਾਦੇ ਪਿੰਡ ‘ਚ 150 ਸਾਲ ਤੋਂ ਵੱਧ ਸਮੇਂ ਤੋਂ ਰਹਿ ਰਹੇ ਹਨ ਅਤੇ ਹੁਣ ਉਹ ਇੱਥੇ ਰਹਿ ਰਹੇ ਹਨ। ਉਨ੍ਹਾਂ ਸਵਾਲ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਨਹਿਰਾਂ ਦੇ ਨਜਾਇਜ਼ ਕਬਜ਼ਿਆਂ ਵੱਲ ਧਿਆਨ ਕਿਉਂ ਨਹੀਂ ਦਿੱਤਾ।

Scroll to Top