Site icon TheUnmute.com

ਹਰਿਆਣਾ ‘ਚ ‘ਆਪ’ ਨੇ BJP ਖ਼ਿਲਾਫ ਚੋਣ ਕਮਿਸ਼ਨ ਕੋਲ ਕੀਤੀ ਸ਼ਿਕਾਇਤ, ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼

Haryana

ਚੰਡੀਗੜ੍ਹ, 29 ਅਗਸਤ,2024: ਹਰਿਆਣਾ (Haryana) ਦੇ ਮੁੱਖ ਚੋਣ ਅਧਿਕਾਰੀ ਨੂੰ ਆਮ ਆਦਮੀ ਪਾਰਟੀ ਵੱਲੋਂ X (ਪਹਿਲਾਂ ਟਵਿੱਟਰ) ਹੈਂਡਲ @BJP4Haryana ਦੁਆਰਾ ਹਾਲ ਹੀ ‘ਚ ਕੀਤੀ ਗਈ ਇੱਕ ਪੋਸਟ ਦੇ ਸਬੰਧ ‘ਚ ਸ਼ਿਕਾਇਤ ਮਿਲੀ ਹੈ। ਸ਼ਿਕਾਇਤ ‘ਚ ਦੋਸ਼ ਲਾਇਆ ਗਿਆ ਹੈ ਕਿ ਭਾਜਪਾ ਦੁਆਰਾ ਪੋਸਟ ਕੀਤੀ ਗਈ ਇੱਕ ਮੁਹਿੰਮ ਵੀਡੀਓ ‘ਚ ਇੱਕ ਬੱਚਾ ਦਿਖਾਈ ਦੇ ਰਿਹਾ ਹੈ, ਜਿਸ ਬਾਰੇ ‘ਆਪ’ ਦਾ ਦਾਅਵਾ ਹੈ ਕਿ ਇਹ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਜ ਵਿੱਚ ਪਹਿਲਾਂ ਤੋਂ ਲਾਗੂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ।

ਭਾਰਤ ਦੇ ਚੋਣ ਕਮਿਸ਼ਨ ਨੇ ਆਪਣੇ ਪੱਤਰ ਰਾਹੀਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ, ਜਿਸ ‘ਚ ਚੋਣਾਂ ਨਾਲ ਸਬੰਧਤ ਗਤੀਵਿਧੀਆਂ ‘ਚ ਬੱਚਿਆਂ ਦੀ ਸ਼ਮੂਲੀਅਤ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹਦਾਇਤਾਂ ਸਾਰੀਆਂ ਮਾਨਤਾ ਪ੍ਰਾਪਤ ਰਾਸ਼ਟਰੀ ਅਤੇ ਰਾਜ ਪੱਧਰੀ ਸਿਆਸੀ ਪਾਰਟੀਆਂ ਨੂੰ ਭੇਜ ਦਿੱਤੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਿਆਸੀ ਪਾਰਟੀਆਂ ਅਤੇ ਚੋਣ ਅਧਿਕਾਰੀਆਂ ਵੱਲੋਂ ਕਿਸੇ ਵੀ ਬੱਚੇ ਨੂੰ ਚੋਣ ਪ੍ਰਕਿਰਿਆ ‘ਚ ਸ਼ਾਮਲ ਨਹੀਂ ਕੀਤਾ ਜਾਣਾ ਚਾਹੀਦਾ।

Exit mobile version