Congress

ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਵਿਧਾਇਕ ਦਲ ਦੀ ਬੈਠਕ ਸ਼ੁਰੂ, ਨਵੇਂ ਮੁੱਖ ਮੰਤਰੀ ਦਾ ਹੋਵੇਗਾ ਐਲਾਨ

ਚੰਡੀਗੜ੍ਹ 10 ਦਸੰਬਰ 2022: ਹਿਮਾਚਲ ਪ੍ਰਦੇਸ਼ ਵਿੱਚ ਮੁੱਖ ਮੰਤਰੀ ਕੌਣ ਹੋਵੇਗਾ, ਇਸ ਨੂੰ ਲੈ ਕੇ ਅੱਜ ਫੈਸਲਾ ਹੋ ਸਕਦਾ ਹੈ। ਸ਼ਿਮਲਾ ਦੇ ਵਿਧਾਨ ਸਭਾ ਕੰਪਲੈਕਸ ‘ਚ ਕਾਂਗਰਸ (Congress) ਵਿਧਾਇਕ ਦਲ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਤੋਂ ਬਾਅਦ ਸੂਬੇ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਹੋਣ ਦੀ ਵੱਡੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਚੋਣ ਅਬਜ਼ਰਵਰ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਰਾਜੀਵ ਸ਼ੁਕਲਾ ਨੇ ਰਾਜਧਾਨੀ ਸ਼ਿਮਲਾ ਦੇ ਚੌਰਾ ਮੈਦਾਨ ਸਥਿਤ ਸਿਸਿਲ ਹੋਟਲ ਵਿੱਚ ਹਰੇਕ ਵਿਧਾਇਕ ਨਾਲ ਵੱਖਰੇ ਤੌਰ ‘ਤੇ ਮੁਲਾਕਾਤ ਕੀਤੀ।

ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਚੋਣ ਨਿਗਰਾਨ ਭੂਪੇਸ਼ ਬਘੇਲ, ਭੁਪਿੰਦਰ ਸਿੰਘ ਹੁੱਡਾ ਅਤੇ ਰਾਜੀਵ ਸ਼ੁਕਲਾ ਨੂੰ ਵਿਧਾਇਕ ਦਲ ਦੀ ਬੈਠਕ ਤੋਂ ਬਾਅਦ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕਰਨ ਲਈ ਕਿਹਾ ਹੈ। ਕਾਂਗਰਸ ਸੂਤਰਾਂ ਅਨੁਸਾਰ ਪਾਰਟੀ ਹਾਈਕਮਾਂਡ ਸੁਖਵਿੰਦਰ ਸਿੰਘ ਸੁੱਖੂ, ਮੁਕੇਸ਼ ਅਗਨੀਹੋਤਰੀ, ਰਾਜਿੰਦਰ ਰਾਣਾ ਵਿੱਚੋਂ ਇੱਕ ਨੂੰ ਮੁੱਖ ਮੰਤਰੀ ਬਣਾ ਸਕਦੀ ਹੈ। ਪ੍ਰਤਿਭਾ ਸਿੰਘ ਦੀ ਜਗ੍ਹਾ ਉਨ੍ਹਾਂ ਦੇ ਪੁੱਤਰ ਵਿਕਰਮਾਦਿੱਤਿਆ ਸਿੰਘ ਨੂੰ ਮੰਤਰੀ ਮੰਡਲ ‘ਚ ਵੱਡੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।

Scroll to Top