ਜਲੰਧਰ ‘ਚ ਬੇਕਾਬੂ ਦੁੱਧ ਦੇ ਟੈਂਕਰ ਨੇ ਕਈ ਵਾਹਨਾਂ ਨੂੰ ਮਾਰੀ ਟੱਕਰ, 15 ਤੋਂ ਵੱਧ ਜਣੇ ਜ਼ਖ਼ਮੀ

Jalandhar

ਚੰਡੀਗੜ੍ਹ, 26 ਅਪ੍ਰੈਲ 2024: ਜਲੰਧਰ (Jalandhar) ‘ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈਮ ਜਿੱਥੇ ਪੀਏਪੀ ਵੱਲੋਂ ਆ ਰਹੇ ਦੁੱਧ ਦੇ ਟੈਂਕਰ ਦੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ 10 ਤੋਂ 12 ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ 15 ਤੋਂ ਵੱਧ ਜਣੇ ਜ਼ਖ਼ਮੀ ਹੋ ਗਏ। ਇਹ ਹਾਦਸਾ ਜਲੰਧਰ-ਪਠਾਨਕੋਟ ਬਾਈਪਾਸ ਨੇੜੇ ਵਾਪਰਿਆ, ਜਿਸ ਵਿੱਚ ਦਰਜਨ ਤੋਂ ਵੱਧ ਜਣਿਆਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇਸ ਹਾਦਸੇ ਵਿੱਚ ਕਈ ਕਾਰਾਂ ਅਤੇ 2 ਆਟੋ ਅਤੇ ਹੋਰ ਵਾਹਨ ਸ਼ਾਮਲ ਸਨ। ਜਾਣਕਾਰੀ ਮੁਤਾਬਕ ਇਹ ਹਾਦਸਾ ਟੈਂਕਰ ਦੀ ਬ੍ਰੇਕ ਫੇਲ ਹੋਣ ਕਾਰਨ ਵਾਪਰਿਆ ਦੱਸਿਆ ਜਾ ਰਿਹਾ ਹੈ।

ਹਾਦਸਾ ਇੰਨਾ ਭਿਆਨਕ ਸੀ ਕਿ ਆਟੋ ਚਾਲਕ ਦੀਆਂ ਲੱਤਾਂ ਟੁੱਟ ਗਈਆਂ ਅਤੇ ਉਸ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਹਾਦਸੇ ਕਾਰਨ ਜਲੰਧਰ (Jalandhar)-ਪਠਾਨਕੋਟ ਬਾਈਪਾਸ ‘ਤੇ ਭਾਰੀ ਜਾਮ ਲੱਗ ਗਿਆ। ਇਸ ਦੌਰਾਨ ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਰੇਨ ਦੀ ਮਦਦ ਨਾਲ ਵਾਹਨਾਂ ਨੂੰ ਹਟਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।