Site icon TheUnmute.com

ਜਲੰਧਰ ‘ਚ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ‘ਤੇ ਕੋਟਕ ਮਹਿੰਦਰਾ ਬੈਂਕ ‘ਚੋਂ ਲੁੱਟੇ 9 ਲੱਖ ਰੁਪਏ

Kotak Mahindra Bank

ਚੰਡੀਗੜ੍ਹ 12 ਜਨਵਰੀ 2023: ਜਲੰਧਰ ਜ਼ਿਲ੍ਹੇ ਦੇ ਪਿੰਡ ਹਜ਼ਾਰਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਸ਼ਾਮ 5 ਵਜੇ ਦੇ ਕਰੀਬ ਕੋਟਕ ਮਹਿੰਦਰਾ ਬੈਂਕ (Kotak Mahindra Bank) ‘ਚ ਦੋ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ । ਜਾਣਕਾਰੀ ਅਨੁਸਾਰ ਬੈਂਕ ਵਿੱਚ ਲੁੱਟ ਦੀ ਵਾਰਦਾਤ ਦੌਰਾਨ ਲੁਟੇਰਿਆਂ ਨੇ ਹਵਾ ਵਿੱਚ ਗੋਲੀਆਂ ਵੀ ਚਲਾਈਆਂ। ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਬੈਂਕ ‘ਚੋਂ 9 ਲੱਖ ਰੁਪਏ ਲੁੱਟ ਕੇ ਫ਼ਰਾਰ ਹੋ ਗਏ ਹਨ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਟੀਮ ਸਮੇਤ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

ਦੂਜੇ ਪਾਸੇ ਬੈਂਕ ਕਰਮਚਾਰੀਆਂ ਦਾ ਕਹਿਣਾ ਹੈ ਕਿ ਸ਼ਾਮ 5 ਵਜੇ ਦੇ ਕਰੀਬ 2 ਲੁਟੇਰੇ ਬੈਂਕ ਦੇ ਅੰਦਰ ਆਏ ਅਤੇ ਉਨ੍ਹਾਂ ਨੇ ਹਵਾ ‘ਚ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਕੈਸ਼ ਕਾਊਂਟਰ ‘ਚੋਂ 9 ਲੱਖ ਰੁਪਏ ਦੀ ਨਕਦੀ ਲੈ ਕੇ ਭੱਜ ਗਏ। ਘਟਨਾ ਤੋਂ ਬਾਅਦ ਬੈਂਕ ਕਰਮਚਾਰੀਆਂ ਅਤੇ ਇਲਾਕੇ ਦੇ ਲੋਕਾਂ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ |

ਲੁੱਟ ਦੀ ਵਾਰਦਾਤ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ । ਹਾਲਾਂਕਿ ਸੀਸੀਟੀਵੀ ਫੁਟੇਜ ਵਿੱਚ ਲੁਟੇਰਿਆਂ ਦਾ ਚਿਹਰਾ ਢੱਕਿਆ ਹੋਣ ਕਾਰਨ ਤਸਵੀਰ ਸਾਫ਼ ਨਹੀਂ ਹੋ ਸਕੀ ਹੈ। ਪਰ ਪੁਲਿਸ ਨੇ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੇ ਆਧਾਰ ’ਤੇ ਫੁਟੇਜ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Exit mobile version