Site icon TheUnmute.com

ਜਲੰਧਰ ‘ਚ ਪਾਰਕਿੰਗ ਕਰਿੰਦੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪਹਿਲਾਂ ਦੋ ਧੜਿਆਂ ‘ਚ ਹੋਈ ਸੀ ਬਹਿਸ

Jalandhar

ਚੰਡੀਗੜ੍ਹ,11 ਫਰਵਰੀ 2023: ਸ਼ਨੀਵਾਰ ਤੜਕੇ ਜਲੰਧਰ (Jalandhar) ‘ਚ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਕੁਝ ਅਣਪਛਾਤੇ ਵਿਅਕਤੀਆਂ ਵਲੋਂ ਮਕਸੂਦਾ ਮੰਡੀ ‘ਚ ਠੇਕੇ ‘ਤੇ ਕੰਮ ਕਰਦੇ ਸੱਤਾ ਘੁੰਮਣ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਿਸ ਦੀ ਲਾਸ਼ ਬਰਲਟਨ ਪਾਰਕ ‘ਚੋਂ ਮਿਲੀ। ਵੇਰਕਾ ਮਿਲਕ ਪਲਾਂਟ ਨੇੜੇ ਬੈਂਕ ਕਲੋਨੀ ਦਾ ਵਸਨੀਕ ਸੱਤਾ ਮਕਸੂਦਾਂ ਨਵੀਂ ਸਬਜ਼ੀ ਮੰਡੀ ਦੇ ਗੇਟ ’ਤੇ ਸਾਈਕਲ ਪਾਰਕਿੰਗ ’ਤੇ ਕਰਿੰਦਾ ਸੀ ਪਰ ਸਬਜ਼ੀ ਮੰਡੀ ’ਚ ਹੀ ਵਸੂਲੀ ‘ਤੇ ਚੌਕੀਦਾਰੀ ਨੂੰ ਲੈ ਕੇ ਕਿਸੇ ਨਾਲ ਝਗੜਾ ਹੋਇਆ ਸੀ। ਜਿਸ ਵਿੱਚ ਦੋਵੇਂ ਧੜਿਆਂ ਨੇ ਇੱਕ ਦੂਜੇ ਨੂੰ ਦੇਖ ਲੈਣ ਦੀ ਧਮਕੀ ਦਿੱਤੀ ਸੀ।

ਅੱਜ ਤੜਕੇ 3.30 ਤੋਂ 4.00 ਵਜੇ ਦੇ ਦਰਮਿਆਨ ਬਾਜ਼ਾਰ ਖੁੱਲ੍ਹਣ ਤੋਂ ਪਹਿਲਾਂ ਹੀ ਸੱਤੇ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਕੁਝ ਵਿਅਕਤੀਆਂ ਨੂੰ ਰਾਊਂਡ ਅੱਪ ਕੀਤਾ ਹੈ | ਜਿਨ੍ਹਾਂ ਦਾ ਅਧਿਕਾਰੀਆਂ ਨਾਲ ਝਗੜਾ ਹੋਇਆ ਸੀ। ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Exit mobile version