ਖੰਨਾ, 27 ਜੁਲਾਈ 2024: ਖੰਨਾ (Khanna) ਦੇ ਸਮਰਾਲਾ ਰੋਡ ‘ਤੇ ਸਥਿਤ ਏ,ਐੱਸ ਕਾਲਜ਼ ‘ਚ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਘਟਨਾ ‘ਚ ਕਾਲਜ ਦਾ ਚਪੜਾਸੀ ਅਤੇ ਇਕ ਵਿਦਿਆਰਥੀ ਜ਼ਖਮੀ ਹੋਇਆ ਹੈ | ਦੱਸਿਆ ਜਾ ਰਿਹਾ ਹੈ ਕਿ ਕਾਲਜ ‘ਚ ਕੁਝ ਵਿਦਿਆਰਥੀਆਂ ਦੀ ਲੜਾਈ ਹੋਈ। ਇਸ ਦੌਰਾਨ ਇਕ ਗਰੁੱਪ ਨੇ ਗੋਲੀਆਂ ਚਲਾ ਦਿੱਤੀਆਂ। ਕੁਝ ਵਿਦਿਆਰਥੀ ਭੱਜ ਕੇ ਪ੍ਰਿੰਸੀਪਲ ਦੇ ਕਮਰੇ ਵੱਲ ਭੱਜੇ ਤਾਂ ਉੱਥੇ ਖੜ੍ਹੇ ਕਾਲਜ ਦੇ ਮੁਲਾਜ਼ਮ ਨੂੰ ਗੋਲੀ ਲੱਗ ਗਈ, ਜਿਸ ਨੂੰ ਇਲਾਜ ਲਈ ਚੰਡੀਗੜ੍ਹ ਦੇ ਇੱਕ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਸ ਸਬੰਧੀ ਕਾਲਜ ਦੇ ਸੁਰੱਖਿਆ ਮੁਲਾਜ਼ਮ ਸਤਨਾਮ ਸਿੰਘ ਨੇ ਦੱਸਿਆ ਕਿ ਕਾਲਜ ਦੇ ਬਾਹਰ ਕੁਝ ਬੱਚਿਆਂ ਦੀ ਲੜਾਈ ਹੋਈ ਸੀ। ਜਦੋਂ ਫਾਇਰਿੰਗ ਦੀ ਆਵਾਜ਼ ਆਈ ਤਾਂ ਉਹ ਬਾਹਰ ਵੇਖਣ ਗਏ, ਇੰਨੇ ਨੂੰ ਇਕ ਬੱਚਾ ਭੱਜ ਕੇ ਕਾਲਜ ਅੰਦਰ ਆ ਗਿਆ। ਮਗਰੋਂ ਕਿਸੇ ਨੇ ਉਸ ‘ਤੇ ਗੋਲੀ ਚਲਾ ਦਿੱਤੀ, ਜੋ ਕਾਲਜ ਦੇ ਮੁਲਾਜ਼ਮ ਹੁਸਨ ਲਾਲ ਦੀ ਲੱਤ ‘ਚ ਜਾ ਲੱਗੀ। ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
IPS ਅਮਨੀਤ ਕੋਂਡਲ, ਐੱਸ.ਐੱਸ.ਪੀ ਖੰਨਾ ਨੇ ਦੱਸਿਆ ਕਿ ਪੋਣੇ ਦੋ ਵਜੇ ਦੇ ਕਰੀਬ ਇੱਕ ਗ੍ਰੇ ਰੰਗ ਦੀ ਸਵਿਫਟ ਕਰ ‘ਚ ਚਾਰ ਨੌਜਵਾਨ ਆਏ, ਜਿਨ੍ਹਾਂ ਨੇ ਕਾਲਜ਼ ‘ਚ ਫਾਇਰਿੰਗ ਕੀਤੀ ਹੈ | ਪੁਲਿਸ ਨੇ ਸੀਸੀਟੀਵੀ ਫੁਟੇਜ਼ ਹਾਲ ਕੀਤੇ ਹਨ | ਪੁਲਿਸ ਦੀਆਂ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ | ਇਸਦੇ ਨਾਲ ਹੀ ਪੈਟਰੋਲ ਪੰਪ ‘ਤੇ ਪਿਸਤੌਲ ਦਿਖਾ ਕੇ ਪੈਸੇ ਲੁੱਟਣ ਦੇ ਮਾਮਲੇ ਦਿਨ ਜਾਂਚ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਕਾਲਜ਼ ‘ਚ ਫਾਇਰਿੰਗ ਮਾਮਲੇ ਦੀ ਗੈਂਗ ਵਾਰ ਦੇ ਪਹਿਲੂ ਤੋਂ ਵੀ ਜਾਂਚ ਕੀਤੀ ਜਾਵੇਗੀ |