Site icon TheUnmute.com

ਲੁਧਿਆਣਾ ‘ਚ ਪ੍ਰਾਈਵੇਟ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਨੂੰ ਦਰੜਿਆ, ਮੌਕੇ ‘ਤੇ ਹੋਈ ਮੌਤ

Ludhiana

ਚੰਡੀਗੜ੍ਹ, 27 ਜੁਲਾਈ 2023: ਪੰਜਾਬ ਦੇ ਲੁਧਿਆਣਾ (Ludhiana) ਜ਼ਿਲ੍ਹੇ ਦੇ ਫਿਰੋਜ਼ਪੁਰ ਰੋਡ ‘ਤੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਐਕਟਿਵਾ ਸਵਾਰ ਬਜ਼ੁਰਗ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਟੱਕਰ ਹੁੰਦੇ ਹੀ ਬਜ਼ੁਰਗ ਸੜਕ ‘ਤੇ ਡਿੱਗ ਗਿਆ। ਬੱਸ ਦੀ ਬ੍ਰੇਕ ਨਾ ਲੱਗਣ ਕਾਰਨ ਬਜ਼ੁਰਗ ਵਿਅਕਤੀ ਨੂੰ ਐਕਟਿਵਾ ਸਮੇਤ ਕਰੀਬ 15 ਫੁੱਟ ਤੱਕ ਘਸੀਟਦਾ ਚਲਾ ਗਿਆ ਅਤੇ ਮੁੱਖ ਸੜਕ ‘ਤੇ ਲੈ ਗਿਆ। ਬਜ਼ੁਰਗ ਸਰੀਰ ਬੁਰੀ ਤਰ੍ਹਾਂ ਦਰੜਿਆ ਗਿਆ ਅਤੇ ਲਾਸ਼ ਦੇ ਟੁਕੜੇ ਹੋ ਗਏ। ਬਜ਼ੁਰਗ ਮ੍ਰਿਤਕ ਦੀ ਪਛਾਣ ਚਰਨਜੀਤ (71) ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਬੱਸ ਚਾਲਕ ਨੇ ਕੁਝ ਦੂਰ ਜਾ ਕੇ ਬੱਸ ਨੂੰ ਰੋਕ ਲਿਆ। ਫਿਰੋਜ਼ਪੁਰ ਰੋਡ ‘ਤੇ ਉਸ ਸਮੇਂ ਲੰਮਾ ਜਾਮ ਲੱਗ ਗਿਆ ਜਦੋਂ ਸਵਾਰੀਆਂ ਨਾਲ ਭਰੀ ਬੱਸ ਸੜਕ ਦੇ ਵਿਚਕਾਰ ਰੁਕ ਗਈ। ਲੋਕਾਂ ਨੇ ਬੱਸ ਨੂੰ ਘੇਰ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਥਾਣਾ ਸਰਾਭਾ ਨਗਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ।

ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਲਾਸ਼ ਨੂੰ ਆਪਣੀ ਕਾਰ ‘ਚ ਰਖਵਾ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ। ਥਾਣਾ ਸਰਾਭਾ ਨਗਰ ਦੇ ਐਸਐਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਜੋ ਵੀ ਕਾਰਵਾਈ ਹੋਵੇਗੀ, ਉਹ ਕੀਤੀ ਜਾਵੇਗੀ।

Exit mobile version