ਲੁਧਿਆਣਾ ‘ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ, ਸਤਲੁਜ ਦਰਿਆ ਦੇ ਕੰਢੇ ਮਿਲੀ ਲਾਸ਼

Ludhiana

ਚੰਡੀਗੜ੍ਹ,16 ਅਪ੍ਰੈਲ 2024: ਲੁਧਿਆਣਾ (Ludhiana) ਵਿੱਚ ਸੋਮਵਾਰ ਰਾਤ ਨਸ਼ੇ ਦੀ ਵੱਧ ਮਾਤਰਾ ਲੈਣ ਲੈਣ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਲਾਸ਼ ਸਤਲੁਜ ਦਰਿਆ ਦੇ ਕੰਢੇ ਪਈ ਮਿਲੀ। ਲਾਸ਼ ਨੂੰ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ, ਪਰ ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ।

ਥਾਣਾ ਲਾਡੋਵਾਲ (Ludhiana) ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕ ਨੌਜਵਾਨ ਦੀ ਉਮਰ ਕਰੀਬ 34 ਸਾਲ ਜਾਪਦੀ ਹੈ। ਪੁਲਿਸ ਨੇ ਉਸ ਦੀ ਸ਼ਨਾਖਤ ਲਈ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਪਰ ਕਿਸੇ ਕੋਲੋਂ ਕੋਈ ਜਾਣਕਾਰੀ ਨਹੀਂ ਮਿਲ ਸਕੀ।ਹਸਪਤਾਲ ‘ਚ ਮ੍ਰਿਤਕ ਨੌਜਵਾਨ ਦੀ ਪਛਾਣ ਨਾ ਹੋਣ ਕਾਰਨ ਲਾਸ਼ ਨੂੰ ਮੁਰਦਾਘਰ ‘ਚ ਰਖਵਾਇਆ ਗਿਆ।

ਥਾਣਾ ਸਦਰ ਦੇ ਐਸਐਚਓ ਵਰਿੰਦਰਪਾਲ ਸਿੰਘ ਅਨੁਸਾਰ ਮ੍ਰਿਤਕ ਨੌਜਵਾਨ ਕੋਲੋਂ ਨਸ਼ੇ ਵਿੱਚ ਵਰਤੀ ਗਈ ਇੱਕ ਸਰਿੰਜ ਬਰਾਮਦ ਹੋਈ ਹੈ। ਜਿਸ ਕਾਰਨ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਜ਼ਿਆਦਾ ਨਸ਼ਾ ਕਰਨ ਕਾਰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਦਰਿਆ ਕੰਢੇ ਇੱਕ ਨੌਜਵਾਨ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਜਿੱਥੇ ਉਨ੍ਹਾਂ ਟੀਮ ਨਾਲ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ। ਮ੍ਰਿਤਕ ਦੀ ਪਛਾਣ ਹੋਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।