ਚੰਡੀਗੜ੍ਹ, 31 ਅਕਤੂਬਰ 2023: ਲੁਧਿਆਣਾ ਵਿੱਚ ਅੱਜ ਤੜਕਸਾਰ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ (Murder) ਦਾ ਮਾਮਲਾ ਮਾਮਲਾ ਸਾਹਮਣੇ ਆਇਆ ਹੈ । ਮਿਲੀ ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਲੁੱਟ ਦੀ ਨੀਅਤ ਨਾਲ ਹਮਲਾ ਕੀਤਾ। ਖੂਨ ਨਾਲ ਲੱਥਪੱਥ ਨੌਜਵਾਨ ਨੇ ਰੌਲਾ ਪਾਇਆ ਤਾਂ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ। ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਸੰਜੇ ਗਾਂਧੀ ਕਲੋਨੀ ਵਾਸੀ ਦਿਨੇਸ਼ ਕੁਮਾਰ ਵਜੋਂ ਹੋਈ ਹੈ। ਉਸ ਕੋਲੋਂ ਮੋਬਾਈਲ ਅਤੇ ਨਕਦੀ ਖੋਹਣ ਦੀ ਵੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਦਿਨੇਸ਼ ਨੇ ਜਦੋਂ ਬਦਮਾਸ਼ਾਂ ਨੂੰ ਖੋਹਣ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਉਸ ਦੇ ਸਰੀਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਵਿੱਚ ਦਿਨੇਸ਼ ਦੀ ਮੌਤ ਹੋ ਗਈ।
ਇਸ ਤੋਂ ਬਾਅਦ ਸਥਾਨਕ ਲੋਕਾਂ ਨੇ ਸੜਕ ‘ਤੇ ਲਾਸ਼ ਪਈ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਫਿਲਹਾਲ ਪੁਲਿਸ ਆਸ-ਪਾਸ ਦੇ ਕੈਮਰਿਆਂ ਨੂੰ ਸਕੈਨ ਕਰ ਰਹੀ ਹੈ।