Site icon TheUnmute.com

ਲੁਧਿਆਣਾ ‘ਚ MLA ਕੁਲਵੰਤ ਸਿੰਘ ਸਿੱਧੂ ਵਲੋਂ ਪਟਵਾਰਖਾਨੇ ‘ਚ ਅਚਨਚੇਤ ਚੈਕਿੰਗ, ਪਟਵਾਰੀ ਮਿਲਿਆ ਗੈਰ-ਹਾਜ਼ਰ

MLA Kulwant Singh

ਚੰਡੀਗੜ੍ਹ,16 ਮਈ 2023: ਪੰਜਾਬ ਦੇ ਲੁਧਿਆਣਾ ‘ਚ ਮੰਗਲਵਾਰ ਨੂੰ ਵਿਧਾਇਕ ਕੁਲਵੰਤ ਸਿੰਘ ਸਿੱਧੂ (MLA Kulwant Singh Sidhu) ਨੇ ਗਿੱਲ-1 ਅਤੇ ਗਿੱਲ-2 ਦੇ ਪਟਵਾਰਖਾਨੇ ‘ਤੇ ਛਾਪੇਮਾਰੀ ਕੀਤੀ। ਚੈਕਿੰਗ ਦੌਰਾਨ ਉਨ੍ਹਾਂ 1 ਪਟਵਾਰੀ ਗੈਰ-ਹਾਜ਼ਰ ਪਾਇਆ। ਜਦੋਂ ਵਿਧਾਇਕ ਸਿੱਧੂ ਨੇ ਪਟਵਾਰੀ ਤੋਂ ਸਮੇਂ ਸਿਰ ਡਿਊਟੀ ’ਤੇ ਨਾ ਪਹੁੰਚਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਪਹਿਲਾਂ ਦੱਸਿਆ ਕਿ ਉਹ ਵਾਧੂ ਚਾਰਜ ਕਾਰਨ ਕਿਸੇ ਹੋਰ ਥਾਂ ਚਲਾ ਗਿਆ ਹੈ।

ਜਦੋਂ ਵਿਧਾਇਕ ਨੇ ਪਟਵਾਰੀ ਨੂੰ ਲਾਈਵ ਲੋਕੇਸ਼ਨ ਬਾਰੇ ਪੁੱਛਿਆ ਤਾਂ ਉਸ ਨੇ ਕਰੀਬ 15 ਮਿੰਟ ਬਾਅਦ ਆਪਣੀ ਗਲਤੀ ਮੰਨਦਿਆਂ ਕਿਹਾ ਕਿ ਉਹ ਠੀਕ ਨਹੀਂ ਹੈ। ਇਸੇ ਲਈ ਉਹ ਆਪਣੇ ਪਿੰਡ ਆਇਆ ਹੈ। ਵਿਧਾਇਕ ਸਿੱਧੂ ਨੇ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨਾਲ ਗੱਲ ਕਰਕੇ ਨਵਾਂ ਪਟਵਾਰੀ ਤਾਇਨਾਤ ਕਰਵਾਉਣਗੇ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੇ ਨਾਲ ਹੀ ਵਿਧਾਇਕ ਦੇ ਪਟਵਾਰਖਾਨੇ ‘ਚ ਪਹੁੰਚਣ ‘ਤੇ ਨਾਇਬ ਤਹਿਸੀਲਦਾਰ ਸ਼ੇਰਗਿੱਲ ਵੀ ਮੌਕੇ ‘ਤੇ ਮੌਜੂਦ ਸਨ। ਉਨ੍ਹਾਂ ਦਾ ਸਟਾਫ ਵੀ ਹਾਜ਼ਰ ਸੀ। ਵਿਧਾਇਕ ਨੇ ਦੱਸਿਆ ਕਿ ਕਰੀਬ 15 ਲੋਕਾਂ ਦੀ ਆਨਲਾਈਨ ਰਜਿਸਟਰੀ ਹੋਣੀ ਹੈ। ਲੋਕਾਂ ਤੋਂ ਪੁੱਛਿਆ ਜਾਵੇਗਾ ਕਿ ਕੀ ਕਿਸੇ ਕਰਮਚਾਰੀ ਨੇ ਕੰਮ ਬਦਲੇ ਉਨ੍ਹਾਂ ਤੋਂ ਪੈਸੇ ਲਏ ਹਨ। ਸਿੱਧੂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੀਆਂ ਅਚਨਚੇਤ ਚੈਕਿੰਗਾਂ ਜਾਰੀ ਰਹਿਣਗੀਆਂ।

Exit mobile version