July 7, 2024 7:48 am
Ludhiana

ਲੁਧਿਆਣਾ ‘ਚ ਈਡੀ ਵੱਲੋਂ ਸ਼ਰਾਬ ਕਾਰੋਬਾਰੀ ਦੇ ਟਿਕਾਣਿਆਂ ‘ਤੇ ਛਾਪੇਮਾਰੀ

ਚੰਡੀਗ੍ਹੜ 27 ਦਸੰਬਰ 2022: ਇਨਫੋਰਸਮੈਂਟ ਡਾਇਰੈਕਟੋਰੇਟ (ED) ਵਲੋਂ ਲੁਧਿਆਣਾ (Ludhiana) ਵਿੱਚ ਸ਼ਰਾਬ ਕਾਰੋਬਾਰੀ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਦੇ ਅਧਿਕਾਰੀਆਂ ਵਲੋਂ ਸ਼ਰਾਬ ਕਾਰੋਬਾਰੀ ਚੰਨੀ ਬਜਾਜ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ | ਇਸਦੇ ਨਾਲ ਹੀ ਈਡੀ ਨੇ ਉਸਦੇ ਸਾਥੀਆਂ ਦੀ ਰਿਹਾਇਸ਼ ਅਤੇ ਦਫਤਰ ‘ਤੇ ਵੀ ਛਾਪੇਮਾਰੀ ਕੀਤੀ ਹੈ ।

ਸੂਤਰਾਂ ਦੇ ਮੁਤਾਬਕ ਮੰਗਲਵਾਰ ਸਵੇਰੇ ਸ਼ੁਰੂ ਹੋਈ ਛਾਪੇਮਾਰੀ ਵਿੱਚ ਬਜਾਜ ਪਰਿਵਾਰ ਅਤੇ ਉਨ੍ਹਾਂ ਦੇ ਸਾਥੀਆਂ ਦੇ 10 ਤੋਂ ਵੱਧ ਟਿਕਾਣਿਆਂ ‘ਤੇ ਛਾਪੇ ਮਾਰੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਲੁਧਿਆਣਾ ਵਿੱਚ ਹਨ। ਈਡੀ ਕਾਰੋਬਾਰੀਆਂ ਦੀ ਜਾਇਦਾਦ ਅਤੇ ਹੋਰ ਕੰਮਾਂ ਅਤੇ ਬੈਂਕ ਖਾਤਿਆਂ ਦੇ ਵੇਰਵੇ ਦੀ ਜਾਂਚ ਕਰ ਰਹੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਈਡੀ ਦੀ ਕਾਰਵਾਈ ਦੌਰਾਨ ਉਪਰੋਕਤ ਮਾਮਲੇ ਦੀ ਮਨੀ ਲਾਂਡਰਿੰਗ ਐਕਟ ਦੇ ਐਂਗਲ ਤੋਂ ਹੀ ਜਾਂਚ ਕੀਤੀ ਜਾਵੇਗੀ।