Site icon TheUnmute.com

ਲੁਧਿਆਣਾ ‘ਚ ਡੀ.ਜੀ.ਪੀ. ਗੌਰਵ ਯਾਦਵ ਦੀ ਅਗਵਾਈ ‘ਚ ਚਲਾਇਆ ਸਰਚ ਆਪ੍ਰੇਸ਼ਨ, ਦੋ ਮਾਮਲਿਆਂ ‘ਚ ਮਿਲੀ ਕਾਮਯਾਬੀ

ਲੁਧਿਆਣਾ

ਲੁਧਿਆਣਾ 15 ਨਵੰਬਰ 2022: ਪੰਜਾਬ ਪੁਲਿਸ ਦੀ ਹਦਾਇਤਾਂ ਅਨੁਸਾਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ | ਇਸਦੇ ਤਹਿਤ ਅੱਜ ਪੰਜਾਬ ਪੁਲਿਸ ਦੇ ਡੀ.ਜੀ.ਪੀ. ਗੌਰਵ ਯਾਦਵ ਅੱਜ ਲੁਧਿਆਣਾ ਪਹੁੰਚੇ | ਡੀ.ਜੀ.ਪੀ. ਗੌਰਵ ਯਾਦਵ ਵੱਖ-ਵੱਖ ਇਲਾਕਿਆਂ ਵਿਚ ਪੁਲਿਸ ਵਲੋਂ ਚਲਾਈ ਜਾ ਰਹੀ ਤਲਾਸ਼ੀ ਮੁਹਿੰਮ ਵਿਚ ਵੀ ਹਿੱਸਾ ਲੈਣਗੇ।

ਲੁਧਿਆਣਾ ਵਿੱਚ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਖੁਦ ਮੋਰਚਾ ਸੰਭਾਲ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਨੇ ਕਿਹਾ ਕਿ ਇਹ ਚੈਕਿੰਗ ਪੰਜਾਬ ਪੁਲਿਸ ਦੀ ਨਿਯਮਤ ਪ੍ਰਕਿਰਿਆ ਹੈ। ਇਹ ਮਾੜੇ ਅਨਸਰਾਂ ‘ਤੇ ਸ਼ਿਕੰਜਾ ਕੱਸਣ ਅਤੇ ਸੂਬੇ ‘ਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ‘ਚ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਇਸ ਵਿੱਚ ਲੋਕਾਂ ਦੇ ਸਹਿਯੋਗ ਦੀ ਵੀ ਲੋੜ ਹੈ | ਲੁਧਿਆਣਾ ‘ਚ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਚੈਕਿੰਗ ਦੌਰਾਨ ਪੁਲਿਸ ਨੂੰ 2 ਮਾਮਲਿਆਂ ‘ਚ ਮਿਲੀ ਕਾਮਯਾਬੀ ਮਿਲੀ ਹੈ ਅਤੇ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ |

Exit mobile version