ਚੰਡੀਗੜ੍ਹ 06 ਜਨਵਰੀ 2023: ਲੁਧਿਆਣਾ ਥਾਣਾ ਸਦਰ ਦੇ ਅਧੀਨ ਆਉਂਦੇ ਇਲਾਕੇ ਦੀ ਇੱਕ 40 ਸਾਲ ਦੀ ਮਹਿਲਾ ਵੱਲੋਂ ਬਰਨਾਲਾ ਵਿਚ ਤਾਇਨਾਤ ਪੰਜਾਬ ਪੁਲਿਸ ਦੇ ਏਐੱਸਆਈ ਸੁਖਵਿੰਦਰ ਸਿੰਘ ‘ਤੇ ਬਲਾਤਕਾਰ ਅਤੇ ਫਿਰ ਉਸ ਦਾ ਗਰਭਪਾਤ ਕਰਵਾਉਣ ਦੇ ਇਲਜ਼ਾਮ ਲਗਾਏ ਗਏ ਹਨ |
ਪੀੜਤਾਂ ਮਹਿਲਾ ਨੇ ਇਸ ਦੀ ਸ਼ਿਕਾਇਤ ਥਾਣਾ ਸਦਰ ਵਿੱਚ ਦਿੱਤੀ ਹੈ, ਪੀੜਤਾ ਨੇ ਆਪਣੇ ਬਿਆਨਾਂ ਵਿਚ ਪੁਲਿਸ ਨੂੰ ਕਿਹਾ ਕਿ ਉਸ ਦੀ ਅਸ਼ਲੀਲ ਵੀਡੀਓ ਵੀ ਬਣਾਈ ਗਈ ਹੈ | ਇਸ ਪੂਰੇ ਮਾਮਲੇ ਨੂੰ ਲੈ ਕੇ ਲੁਧਿਆਣਾ ਸਦਰ ਥਾਣੇ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸ ਦੀ ਪੁਸ਼ਟੀ ਲੁਧਿਆਣਾ ਏਡੀਸੀਪੀ ਸਮੀਰ ਵਰਮਾ ਨੇ ਕੀਤੀ ਹੈ | ਉਨ੍ਹਾਂ ਦੱਸਿਆ ਹੈ ਕਿ ਅਸੀਂ ਇਸ ਸਬੰਧੀ ਕਾਰਵਾਈ ਕਰ ਰਹੇ ਹਾਂ ਅਤੇ ਕਾਨੂੰਨ ਮੁਤਾਬਕ ਜਾਂਚ ਤੋਂ ਬਾਅਦ ਪੂਰੀ ਕਾਰਵਾਈ ਕੀਤੀ ਜਾਵੇਗੀ |