July 1, 2024 2:32 am
Mansa

ਜ਼ਿਲ੍ਹਾ ਮਾਨਸਾ ‘ਚ ਨੌਜਵਾਨ ਨੇ ਥਾਣੇ ਅੱਗੇ ਖ਼ੁਦ ਨੂੰ ਅੱਗ ਲਗਾ ਕੇ ਕੀਤੀ ਖ਼ੁਦਕੁਸ਼ੀ

ਚੰਡੀਗੜ੍ਹ 04 ਜੂਨ 2022: ਇਸ ਸਮੇਂ ਦੀ ਵੱਡੀ ਖ਼ਬਰ ਜ਼ਿਲ੍ਹਾ ਮਾਨਸਾ ਤੋਂ ਸਾਮਣੇ ਆ ਰਹੀ ਹੈ | ਮਾਨਸਾ ਦੇ ਕਸਬਾ ਭੀਖੀ ਵਿਖੇ ਘਰੇਲੂ ਕਲੇਸ਼ ਦੇ ਚੱਲਦਿਆਂ ਇੱਕ ਨੌਜਵਾਨ ਨੇ ਆਪਣੇ ਆਪ ਨੂੰ ਥਾਣੇ ਅੱਗੇ ਅੱਗ ਲਗਾ ਲਈ। ਅੱਗ ਲੱਗਣ ਕਾਰਨ ਨੌਜਵਾਨ ਬੁਰੀ ਤਰਾਂ ਝੁਲਸ ਗਿਆ | ਇਸ ਦੌਰਾਨ ਝੁਲਸੀ ਹੋਈ ਹਾਲਤ ‘ਚ ਉਸ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਹਸਪਤਾਲ ਲਿਜਾਂਦਿਆਂ ਉਸ ਦੀ ਮੌਤ ਹੋ ਗਈ।ਪ੍ਰਾਪਤ ਜਾਣਕਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਹਿਚਾਣ ਮਨਪ੍ਰੀਤ ਸਿੰਘ ਪੁੱਤਰ ਤਰਲੋਕ ਸਿੰਘ ਵਜੋਂ ਹੋਈ ਹੈ। ਇਸਦੇ ਨਾਲ ਹੀ ਭੀਖੀ ਪੁਲਿਸ ਨੇ ਲੋੜੀਂਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤੀ ਹੈ।