July 4, 2024 8:42 am
Moga

ਮੋਗਾ ਦੇ ਡਰੋਲੀ ਭਾਈ ਬਲਾਕ ‘ਚ ਜ਼ਿਲ੍ਹੇ ਦੇ ਵਿਧਾਇਕ ਤੇ ਅਧਿਕਾਰੀਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਮੋਗਾ, 28 ਮਾਰਚ 2023: ਜ਼ਿਲ੍ਹਾ ਮੋਗਾ (Moga) ਦੇ ਡਰੋਲੀ ਭਾਈ ਬਲਾਕ ਵਿੱਚ ਅੱਜ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹੇ ਭਰ ਦੇ ਸਾਰੇ ਅਧਿਕਾਰੀ ਅਤੇ ਵਿਧਾਇਕ ਮੌਕੇ ’ਤੇ ਪੁੱਜੇ | ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਇੱਕ ਹੋਰ ਉਪਰਾਲਾ ਕੀਤਾ ਗਿਆ ਹੈ, ਜਿਸ ਤਹਿਤ ਪੰਜਾਬ ਸਰਕਾਰ ਵੱਲੋਂ ਆਮ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਇਸੇ ਪ੍ਰੋਗਰਾਮ ਤਹਿਤ ਅੱਜ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਵੀ ਲੱਭਿਆ ਜਾਂਦਾ ਹੈ।

ਇਹ ਪ੍ਰੋਗਰਾਮ ਮੋਗਾ ਜ਼ਿਲੇ ਦੇ ਡਰੋਲੀ ਭਾਈ ਬਲਾਕ ‘ਚ ਲਗਾਇਆ ਗਿਆ, ਜਿਸ ‘ਚ ਜ਼ਿਲਾ ਭਰ ਦੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਵੀ ਮੌਕੇ ‘ਤੇ ਪਹੁੰਚੇ, ਇਸ ਦੌਰਾਨ ‘ਚ 150 ਦੇ ਕਰੀਬ ਲੋਕਾਂ ਦੀਆਂ ਆਪਣੀਆਂ ਸ਼ਿਕਾਇਤਾਂ ਸੁਣੀਆਂ, ਜਿਨ੍ਹਾਂ ‘ਚ ਜ਼ਿਆਦਾਤਰ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ, ਇਸ ਮੌਕੇ ‘ਤੇ ਲੋਕਾਂ ਨੇ ਵੀ ਇਸ ਪ੍ਰੋਗਰਾਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜੇਕਰ ਸਰਕਾਰ ਇਸ ਤਰ੍ਹਾਂ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੇ ਤਾਂ ਆਮ ਲੋਕਾਂ ਨੂੰ ਇਸ ਦਾ ਬਹੁਤ ਫਾਇਦਾ ਹੋਵੇਗਾ।