ਮੋਹਾਲੀ, 07 ਜੂਨ, 2023: ਮੋਹਾਲੀ ਜ਼ਿਲ੍ਹੇ ਦੇ ਬਲਟਾਣਾ ਵਿੱਚ ਦਿਨ ਦਿਹਾੜੇ ਕਾਲੇ ਰੰਗ ਦੀ ਕਾਰ ਵਿੱਚ ਆਏ ਇੱਕ ਨਕਾਬਪੋਸ਼ ਨੌਜਵਾਨ ਨੇ ਪਾਰਕਿੰਗ ਵਿੱਚ ਖੜ੍ਹੀ ਇੱਕ ਵੈਗਨਾਰ ਕਾਰ ਵਿੱਚ ਕੈਮੀਕਲ ਪਾ ਕੇ ਅੱਗ ਲਗਾ ਦਿੱਤੀ।ਪ੍ਰਾਪਤ ਜਾਣਕਾਰੀ ਅਨੁਸਾਰ ਬਲਟਾਣਾ ਦੇ ਭਾਰਤ ਨਗਰ ਵਿੱਚ ਰਾਮਫਲ ਸਿੰਘ ਨਾਮਕ ਨੌਜਵਾਨ ਦੀ ਕਾਰ ਨੂੰ ਕੈਮੀਕਲ ਪਾ ਕੇ ਅੱਗ ਲਾ ਦਿੱਤੀ ਅਤੇ ਨੌਜਵਾਨ ਫ਼ਰਾਰ ਹੋ ਗਿਆ । ਰਾਮਫਲ ਮੁਤਾਬਕ ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ ਪਰ ਉਸ ਨੂੰ ਇਹ ਵੀ ਨਹੀਂ ਪਤਾ ਕਿ ਉਹ ਲੋਕ ਕੌਣ ਸਨ। ਮਾਮਲਾ ਪੁਲਿਸ ਤੱਕ ਪਹੁੰਚ ਗਿਆ ਹੈ, ਪੁਲਿਸ ਹੁਣ ਆਲੇ-ਦੁਆਲੇ ਦੇ ਕੈਮਰੇ ਚੈੱਕ ਕਰ ਰਹੀ ਹੈ, ਜਦੋਂ ਉਨ੍ਹਾਂ ਨੇ ਸੀਸੀਟੀਵੀ ਚੈੱਕ ਕੀਤਾ ਤਾਂ ਇੱਕ ਵਿਅਕਤੀ ਅੱਗ ਲਗਾ ਰਿਹਾ ਸੀ। ਫਿਲਹਾਲ ਸੀਸੀਟੀਵੀ ਫੁਟੇਜ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ।
ਜਨਵਰੀ 19, 2025 5:56 ਪੂਃ ਦੁਃ