July 8, 2024 1:25 am
Nabha

ਨਾਭਾ ‘ਚ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ

ਨਾਭਾ 22 ਅਗਸਤ 2022: ਪੰਜਾਬ ‘ਚ ਅਕਸਰ ਹੀ ਕਤਲ ਦੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ | ਇਸਦੇ ਨਾਲ ਹੀ ਨਵਾਂ ਮਾਮਲਾ ਨਾਭਾ (Nabha) ਤੋਂ ਸਾਹਮਣੇ ਆਇਆ ਹੈ, ਜਿੱਥੇ ਨਾਭਾ ਦੀ ਪੁਰਾਣੀ ਹਾਈਕੋਰਟ ਵਿੱਚ ਬੀਤੀ ਰਾਤ ਕਰੀਬ ਸਾਢੇ ਬਾਰਾਂ ਵਜੇ ਓਂਕਾਰ ਸਿੰਘ ਉਰਫ ਈਲੂ 30 ਸਾਲਾਂ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ |

ਇਸਦਾ ਕਤਲ ਸੰਬੰਧੀ ਪੁਲਿਸ ਵਲੋਂ ਬਰੀਕੀ ਨਾਲ ਛਾਣਬੀਣ ਕੀਤੀ ਜਾ ਰਹੀ ਹੈ। ਦੂਜੇ ਪਾਸੇ ਭਰਾ ਭੋਪਾਲ ਸਿੰਘ ਅਤੇ ਮਾਮਾ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਾਨੂੰ ਤਾਂ ਰਾਤ ਹੀ ਪੁਲਿਸ ਦਾ ਫੋਨ ਆਇਆ ਸੀ ਕਿ ਤੁਹਾਡੇ ਭਰਾ ਦਾ ਕਤਲ ਕਰ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਾਨੂੰ ਤਾਂ ਰਾਤ ਹੀ ਪਤਾ ਲੱਗਿਆ ਕਿ ਤੁਹਾਡੇ ਭਰਾ ਦਾ ਕਤਲ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਅਸੀਂ ਦੇਖਿਆ ਉਸ ਦੀ ਗਰਦਨ ਅਤੇ ਸਿਰ ਤੇ ਕਿਰਚ ਦੇ ਨਿਸ਼ਾਨ ਸਨ। ਅਸੀਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦੇ ਹਾਂ ਕਿ ਜਿਹੜੇ ਦੋਸ਼ੀਆਂ ਵੱਲੋਂ ਸਾਡੇ ਭਰਾ ਦਾ ਕਤਲ ਕੀਤਾ ਗਿਆ ਹੈ ਉਸਦੇ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ | ਉਸ ਤੋਂ ਬਾਅਦ ਪੁਲਿਸ ਨੇ ਰਾਤ ਨੂੰ ਹੀ ਮ੍ਰਿਤਕ ਦੇਹ ਨੂੰ ਮੋਰਚਰੀ ਵਿਚ ਰੱਖ ਦਿੱਤੀ ਸੀ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |