ਚੰਡੀਗੜ੍ਹ 30 ਨਵੰਬਰ 2022: ਵਿਦੇਸ਼ਾਂ ‘ਚ ਭਾਰਤੀਆਂ ‘ਤੇ ਹਮਲਿਆਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਮਾਮਲਾ ਨਿਊਜ਼ੀਲੈਂਡ (New Zealand) ਤੋਂ ਸਾਹਮਣੇ ਆਇਆ ਹੈ, ਜਿੱਥੇ ਨਿਊਜ਼ੀਲੈਂਡ ਦੇ ਨਾਰਥ ਆਈਲੈਂਡ ਦੇ ਹੈਮਿਲਟਨ ਸ਼ਹਿਰ ‘ਚ ਅਣਪਛਾਤੇ ਲੁਟੇਰਿਆਂ ਨੇ ਪੰਜਾਬ ਦੇ ਕਾਰੋਬਾਰੀ ਸਿੱਧੂ ਨਰੇਸ਼ (Sidhu Naresh) ਦੇ ਗਲੇ ‘ਤੇ ਚਾਕੂ ਰੱਖ ਕੇ ਕਈ ਲੱਖਾਂ ਡਾਲਰ ਲੁੱਟ ਲਏ।
ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਪੁਲਿਸ ਦੇ ਪਹੁੰਚਣ ਤੋਂ ਪਹਿਲਾਂ ਹੀ ਕਾਰ ਛੱਡ ਕੇ ਫਰਾਰ ਹੋ ਗਏ। ਪੀੜਤ ਕਾਰੋਬਾਰੀ ਤੋਂ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਅਣਪਛਾਤੇ ਹਮਲਾਵਰਾਂ ਖ਼ਿਲਾਫ ਮਾਮਲਾ ਦਰਜ ਕਰਕੇ ਫ਼ਰਾਰ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਿਊਜ਼ੀਲੈਂਡ ‘ਚ ਰਹਿੰਦੇ ਭਾਰਤੀ ਕਾਰੋਬਾਰੀ ਸਿੱਧੂ ਨਰੇਸ਼ ਤੋਂ ਲੁੱਟ ਦੀ ਘਟਨਾ ਨੂੰ ਇੱਕ ਦਿਨ ਪਹਿਲਾਂ ਹੀ ਅੰਜਾਮ ਦਿੱਤਾ ਗਿਆ ਸੀ। ਉਸ ਨੂੰ ਨਿਸ਼ਾਨਾ ਬਣਾਉਣ ਵਾਲੇ 2 ਤੋਂ ਵੱਧ ਨਕਾਬਪੋਸ਼ ਲੁਟੇਰੇ ਦੱਸੇ ਜਾ ਰਹੇ ਹਨ|
ਸਥਾਨਕ ਪੁਲਿਸ ਸੀਸੀਟੀਵੀ ਫੁਟੇਜ ਤੋਂ ਲੁਟੇਰਿਆਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ | ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਉਥੇ ਲੱਗੇ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋਈ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ । ਪੁਲਿਸ ਦਾ ਕਹਿਣਾ ਹੈ ਕਿ ਛੇਤੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ |