ਚੰਡੀਗੜ੍ਹ, 12 ਦਸੰਬਰ 2023: ਕੇਂਦਰ ਸਰਕਾਰ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਭਾਰਤ ਦੀ ਪ੍ਰਚੂਨ ਮਹਿੰਗਾਈ (Retail inflation) ਅਕਤੂਬਰ ‘ਚ 4.8 ਫੀਸਦੀ ਦੇ ਚਾਰ ਮਹੀਨਿਆਂ ਦੇ ਹੇਠਲੇ ਪੱਧਰ ‘ਤੇ ਡਿੱਗਣ ਤੋਂ ਬਾਅਦ ਨਵੰਬਰ ‘ਚ ਤੇਜ਼ੀ ਨਾਲ ਵਧ ਕੇ 5.55 ਫੀਸਦੀ ‘ਤੇ ਪਹੁੰਚ ਗਈ ਹੈ । ਇਸ ਦਾ ਕਾਰਨ ਸਬਜ਼ੀਆਂ ਅਤੇ ਫਲਾਂ ਦੀਆਂ ਉੱਚੀਆਂ ਕੀਮਤਾਂ ਹਨ।
ਅੰਕੜਾ ਅਤੇ ਪ੍ਰੋਗਰਾਮ ਲਾਗੂ ਕਰਨ ਵਾਲੇ ਮੰਤਰਾਲੇ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਪ੍ਰਚੂਨ ਮਹਿੰਗਾਈ ਵਿੱਚ ਵਾਧੇ ਦਾ ਕਾਰਨ ਭੋਜਨ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਜਾਰੀ ਅੰਕੜਿਆਂ ਮੁਤਾਬਕ ਕ੍ਰਮਵਾਰ ਆਧਾਰ ‘ਤੇ ਮਹਿੰਗਾਈ ਦਰ ‘ਚ 0.54 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ।
ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪ੍ਰਚੂਨ ਮਹਿੰਗਾਈ ਦਰ ਵਿੱਚ ਵਾਧੇ ਦਾ ਕਾਰਨ ਖੁਰਾਕੀ ਵਸਤਾਂ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਜ਼ਿਕਰਯੋਗ ਹੈ ਕਿ ਨਵੰਬਰ ‘ਚ ਖੁਰਾਕੀ ਮਹਿੰਗਾਈ ਦਰ (Retail inflation) 8.70 ਫੀਸਦੀ ਰਹੀ ਸੀ। ਪਿਛਲੇ ਹਫ਼ਤੇ ਐਲਾਨੀ ਮੁਦਰਾ ਨੀਤੀ ਵਿੱਚ, ਆਰਬੀਆਈ ਨੇ 2023-24 ਲਈ ਸੀਪੀਆਈ ਮਹਿੰਗਾਈ ਦਰ 5.4 ਪ੍ਰਤੀਸ਼ਤ ਰਹਿਣ ਦਾ ਅਨੁਮਾਨ ਲਗਾਇਆ ਹੈ, ਤੀਜੀ ਤਿਮਾਹੀ ਵਿੱਚ ਮਹਿੰਗਾਈ ਦਰ 5.6 ਪ੍ਰਤੀਸ਼ਤ ਅਤੇ ਪਿਛਲੀ ਤਿਮਾਹੀ ਵਿੱਚ 5.2 ਪ੍ਰਤੀਸ਼ਤ ਸੀ।