ਚੰਡੀਗੜ੍ਹ, 09 ਜਨਵਰੀ 2025: Panipat Road Accident: ਹਰਿਆਣਾ ਦੇ ਪਾਣੀਪਤ (Panipat) ਸ਼ਹਿਰ ਦੇ ਉਦਯੋਗਿਕ ਖੇਤਰ ਸੈਕਟਰ 29 ਪਾਰਟ 2 ‘ਚ ਇੱਕ ਬੇਕਾਬੂ ਕਾਰ ਸਵਾਰ ਨੇ ਪੰਜ ਵਿਅਕਤੀਆਂ ਨੂੰ ਟੱਕਰ ਮਾਰ ਦਿੱਤੀ |ਡਰਾਈਵਰ ਨੇ ਤੇਜ਼ ਰਫ਼ਤਾਰ ਕਾਰ ਤੋਂ ਕੰਟਰੋਲ ਗੁਆ ਦਿੱਤਾ ਜਿਸ ਤੋਂ ਬਾਅਦ ਇਹ ਹਾਦਸਾ ਵਾਪਰ ਗਿਆ | ਇਸ ਹਾਦਸੇ ‘ਚ ਤਿੰਨ ਜਣਿਆਂ ਗੰਭੀਰ ਜ਼ਖਮੀ ਹੋਏ ਹਨ, ਜਦੋਂ ਕਿ ਦੋ ਦੀ ਹਾਲਤ ਠੀਕ ਦੱਸੀ ਜਾ ਰਹੀ ਹੈ |
ਇਸ ਦੌਰਾਨ ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਉਨ੍ਹਾਂ ਨੇ ਕਾਰ ਚਾਲਕ ਨੂੰ ਫੜ ਲਿਆ ਅਤੇ ਉਸਦੀ ਕੁੱਟਮਾਰ ਕਰ ਦਿੱਤੀ। ਸਥਾਨਕ ਲੋਕਾਂ ਨੇ ਕੰਟਰੋਲ ਰੂਮ ਦੇ ਨੰਬਰ ਡਾਇਲ 112 ‘ਤੇ ਹਾਦਸੇ ਦੀ ਜਾਣਕਾਰੀ ਦਿੱਤੀ ਅਤੇ ਸੂਚਨਾ ਮਿਲਣ ‘ਤੇ ਐਂਬੂਲੈਂਸ ਅਤੇ ਪੁਲਿਸ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ।
ਜਾਣਕਾਰੀ ਅਨੁਸਾਰ ਇਹ ਹਾਦਸਾ (Panipat) ਵੀਰਵਾਰ ਦੁਪਹਿਰ 1:30 ਵਜੇ ਦੇ ਕਰੀਬ ਵਾਪਰਿਆ। ਜਦੋਂ ਇੱਕ ਲਾਲ ਰੰਗ ਦੀ ਕਰੇਟਾ ਕਾਰ ਚਾਲਕ ਤੇਜ਼ ਰਫ਼ਤਾਰ ਨਾਲ ਆ ਰਿਹਾ ਸੀ। ਪਹਿਲਾਂ ਕਾਰ ਚਾਲਕ ਨੇ ਸਾਹਮਣੇ ਤੋਂ ਆ ਰਹੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ, ਬਾਈਕ ਸਵਾਰ ਡਰਾਈਵਰ ਡਿੱਗ ਪਿਆ ਅਤੇ ਕਾਫ਼ੀ ਦੂਰ ਤੱਕ ਘਸੀਟਿਆ ਗਿਆ।
ਫਿਰ ਕਾਰ ਨੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ ਜੋ ਇੱਕ ਗਲੀ ਦੇ ਸਟਾਲ ‘ਤੇ ਖਾਣਾ ਖਾ ਰਹੇ ਸਨ। ਉਹ ਕਾਰ ਨੂੰ ਕੰਟਰੋਲ ਨਹੀਂ ਕਰ ਸਕਿਆ ਅਤੇ ਫਿਰ ਦੂਜੀ ਦਿਸ਼ਾ ‘ਚ ਜਾਂਦੇ ਹੋਏ, ਉਸਨੇ ਇੱਕ ਹੋਰ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਕਾਰ ਨੇ ਕੁੱਲ ਪੰਜ ਜਣਿਆਂ ਨੂੰ ਟੱਕਰ ਮਾਰ ਦਿੱਤੀ, ਜਿਨ੍ਹਾਂ ‘ਚੋਂ ਤਿੰਨ ਲੋਕਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ | ਏਅਰਬੈਗ ਖੁੱਲ੍ਹਣ ਕਾਰਨ ਕਾਰ ਚਾਲਕ ਦੀ ਜਾਨ ਬਚ ਗਈ।
Read More: Assam News: ਉਮਰਾਂਗਸੋ ‘ਚ 300 ਫੁੱਟ ਡੂੰਘੀ ਕੋਲਾ ਖਾਨ ‘ਚ 8 ਮਜ਼ਦੂਰ ਫਸੇ