Patiala

ਪਟਿਆਲਾ ‘ਚ ਬਜ਼ੁਰਗ ਮਹਿਲਾ ਦੇ ਪੈਰੀਂ ਹੱਥ ਲਗਾ ਕੇ ਚੋਰ ਸੋਨੇ ਦੀ ਚੈਨੀ ਖੋਹ ਕੇ ਹੋਇਆ ਫ਼ਰਾਰ

ਪਟਿਆਲਾ 05 ਦਸੰਬਰ 2022: ਪਟਿਆਲਾ (Patiala) ਪੁਲਿਸ ਵੱਲੋਂ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਨਾਕਾਬੰਦੀ ਕਰਕੇ ਮਾੜੇ ਅਨਸਰਾਂ ਦੇ ਖਿਲਾਫ ਕਾਰਵਾਈ ਕੀਤੀਆਂ ਜਾ ਰਹੀਆਂ ਹਨ, ਦੂਜੇ ਪਾਸੇ ਸ਼ਹਿਰ ਵਿੱਚ ਲੁੱਟਾਂ-ਖੋਹਾਂ ਅਤੇ ਸਨੈਚਿੰਗ ਦੀਆਂ ਵਾਰਦਾਤਾ ਸਾਹਮਣੇ ਆ ਰਹੀਆਂ ਹਨ ਅਤੇ ਇਹਨਾਂ ਵਾਰਦਾਤਾਂ ਕਰਕੇ ਸ਼ਹਿਰ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ |

ਅਜਿਹਾ ਹੀ ਇਕ ਤਾਜ਼ਾ ਮਾਮਲਾ ਪਟਿਆਲਾ ਦੇ ਸੈਂਚਰੀ ਇਨਕਲੇਵ ਤੋਂ ਸਾਹਮਣੇ ਆਇਆ ਜਿੱਥੇ, ਦਿਨ-ਦਿਹਾੜੇ ਇਕ ਵਿਅਕਤੀ ਘਰ ਵਿੱਚ ਦਾਖਲ ਹੋ ਕੇ ਪਹਿਲਾਂ ਘਰ ਵਿਚ ਮੌਜੂਦ ਬਜ਼ੁਰਗ ਮਹਿਲਾ ਦੇ ਪੈਰੀਂ ਹੱਥ ਲਾਉਂਦਾ ਅਤੇ ਬਾਅਦ ਵਿੱਚ ਉਸਦੇ ਗਲ ਵਿੱਚ ਪਾਈ ਹੋਈ ਸੋਨੇ ਦੀ ਚੈਨ ਖੋਹ ਕੇ ਫਰਾਰ ਹੋ ਜਾਂਦਾ ਹੈ | ਇਹ ਸਾਰਾ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ |

ਪੀੜਤ ਮਹਿਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਆਪਣੇ ਬੱਚਿਆਂ ਨਾਲ਼ ਘਰ ਵਿਚ ਬੈਠੀ ਸੀ ਅਤੇ ਇਸੇ ਦੌਰਾਨ ਇਕ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਜਾਂਦਾ ਹੈ ਅਤੇ ਉਸ ਨੇ ਪਹਿਲਾਂ ਮੇਰੇ ਪੈਰਾਂ ਨੂੰ ਹੱਥ ਲਾਇਆ ਤੇ ਬਾਅਦ ਵਿੱਚ ਮੇਰੇ ਗਲ ਵਿਚ ਪਾਈ ਹੋਈ ਸੋਨੇ ਦੀ ਚੇਨ ਖੋਹ ਕੇ ਫ਼ਰਾਰ ਹੋ ਗਿਆ |

ਉਹਨਾਂ ਦੱਸਿਆ ਕਿ ਇਸ ਵਾਰਦਾਤ ਤੋਂ ਬਾਅਦ ਉਨ੍ਹਾਂ ਨੇ ਸਬੰਧਤ ਥਾਣੇ ਨੂੰ ਸੂਚਨਾ ਦੇ ਦਿੱਤੀ ਹੈ ਪੀੜਤ ਮਹਿਲਾ ਨੇ ਕਿਹਾ ਕਿ ਇਹੋ ਜਿਹੇ ਵਿਅਕਤੀਆਂ ਦੇ ਖਿਲਾਫ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਦੇ ਨਾਲ ਅਜਿਹੀ ਘਟਨਾ ਨਾ ਵਾਪਰੇ |

Scroll to Top