ਪਟਿਆਲਾ, 15 ਜੁਲਾਈ 2023: ਵਧੀਕ ਜ਼ਿਲ੍ਹਾ ਮੈਜਿਸਟਰੇਟ, ਪਟਿਆਲਾ ((Patiala) ਵੱਲੋਂ ਪੱਤਰ ਜਾਰੀ ਕਰਕੇ ਦੁਕਾਨਦਾਰਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਨਿਰਧਾਰਤ ਰੇਟਾਂ ਤੋਂ ਵੱਧ ਪੈਸੇ ਨਾ ਵਸੂਲੇ ਜਾਣ | ਪੱਤਰ ‘ਚ ਲਿਖਿਆ ਕਿ ਦਫ਼ਤਰ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਦੁਕਾਨਦਾਰਾਂ, ਵਿਅਕਤੀਆ, ਮਕੈਨੀਕਾ ਅਤੇ ਮੈਡੀਸਨ ਦੁਕਾਨਦਾਰਾਂ ਵੱਲੋਂ ਆਮ ਪਬਲਿਕ ਪਾਸੋਂ ਉਨ੍ਹਾਂ ਦੇ ਨਿਰਧਾਰਤ ਰੇਟਾਂ ਤੋਂ ਵੱਧ ਪੈਸੇ ਵਸੂਲੇ ਜਾ ਰਹੇ ਹਨ, ਜੋ ਕਿ ਗਲਤ ਅਤੇ ਗੈਰ-ਕਾਨੂੰਨੀ ਹੈ। ਇਸ ਤੋਂ ਇਲਾਵਾ ਸ਼ਬਜੀ ਮੰਡੀਆ ਵਿੱਚ ਵੀ ਜਿਅਦਾ ਰੇਟਾਂ ਤੇ ਸਬਜੀਆਂ ਸਪਲਾਈ ਕੀਤੀ ਜਾ ਰਹੀਆ ਹਨ।
ਇਸ ਲਈ ਆਪ ਨੂੰ ਲਿਖਿਆ ਜਾਂਦਾ ਹੈ ਕਿ ਇਸ ਸਬੰਧ ਵਿੱਚ ਆਪਣੇ ਵਿਭਾਗਾਂ ਦੀਆਂ ਟੀਮਾਂ ਬਣਾਕੇ ਚੈਕਿੰਗ ਕਰਵਾਈ ਜਾਵੇ ਅਤੇ ਜਿਹੜੇ ਵਿਅਕਤੀਆਂ, ਦੁਕਾਨਦਾਰਾਂ, ਮਕੈਨੀਕਾ, ਮੰਡੀਆਂ ਵਿੱਚ ਵੱਧ ਰੇਟਾਂ ਤੇ ਸਾਮਾਨ ਦਿੱਤਾ ਜਾ ਰਿਹਾ ਹੈ, ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਇਸ ਦਫਤਰ ਨੂੰ ਭੇਜਈ ਯਕੀਨੀ ਬਣਾਈ ਜਾਵੇ।