Site icon TheUnmute.com

ਪਟਿਆਲਾ ‘ਚ PRTC ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਪੰਜਾਬ ਸਰਕਾਰ ਖਿਲਾਫ਼ ਦਿੱਤਾ ਧਰਨਾ

PRTC

ਪਟਿਆਲਾ 17 ਮਈ 2022: ਬੇਸ਼ੱਕ ਪੰਜਾਬ ਦੀ ਮੌਜੂਦਾ ਸਰਕਾਰ (Punjab government) ਵੱਲੋਂ ਪੰਜਾਬ ਨੂੰ ਖ਼ੁਸ਼ਹਾਲ ਸੂਬਾ ਬਣਾਉਣ ਦੇ ਦਾਅਵੇ ਕੀਤੇ ਜਾ ਰਹੇ ਨੇ ਅਤੇ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਦੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਜਾ ਰਿਹਾ ਹੈ ਪਰ ਇਸ ਦੇ ਬਾਵਜੂਦ ਪੰਜਾਬ ਵਿੱਚ ਇਹ ਧਰਨੇ ਮੁਜ਼ਾਹਰੇ ਰੁਕਣ ਦਾ ਨਾਮ ਨਹੀਂ ਲੈ ਰਹੇ |

ਇਸ ਦੇ ਚੱਲਦਿਆਂ ਪਟਿਆਲਾ ਦੇ ਬੱਸ ਸਟੈਂਡ ਵਿਖੇ ਪੀਆਰਟੀਸੀ (PRTC) ਮੁਲਾਜ਼ਮਾਂ ਵੱਲੋਂ ਤਨਖਾਹਾਂ ਅਤੇ ਰਿਟਾਇਰਡ ਮੁਲਾਜ਼ਮਾਂ ਦੀਆਂ ਰੁਕੀਆਂ ਹੋਈਆਂ ਪੈਨਸ਼ਨਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਆਪਣੀਆਂ ਇਨ੍ਹਾਂ ਮੰਗਾਂ ਨੂੰ ਲੈ ਕੇ ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ਦਾ ਗੇਟ ਬੰਦ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ |

ਪੀਆਰਟੀਸੀ (PRTC) ਪੈਨਸ਼ਨ ਯੂਨੀਅਨ ਦੇ ਪ੍ਰਧਾਨ ਨਿਰਮਲ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਨਾ ਤਾਂ ਅਪ੍ਰੈਲ ਮਹੀਨੇ ਤੋਂ ਮੁਲਾਜ਼ਮਾਂ ਨੂੰ ਤਨਖ਼ਾਹ ਦਿੱਤੀ ਗਈ ਅਤੇ ਨਾ ਹੀ ਪੰਜਾਬ ਸਰਕਾਰ ਨੇ ਪੀਆਰਟੀਸੀ ਦੇ ਪੈਨਸ਼ਨਰਾਂ ਨੂੰ ਪੈਨਸ਼ਨਾਂ ਵੀ ਨਹੀਂ ਦਿੱਤੀਆਂ ਗਈਆਂ ਜਿਸ ਦੇ ਰੋਸ ਵਜੋਂ ਅੱਜ ਪੂਰੇ ਸੂਬੇ ਭਰ ਦੇ ਵਿਚ ਗੇਟ ਰੈਲੀਆਂ ਕਰਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਪੀਆਰਟੀਸੀ ਦੀ ਛੇ ਜਥੇਬੰਦੀਆਂ ਨੇ ਜਦੋਂ ਅਫਸਰ ਸਹਿਬਾਨ ਨਾਲ ਗੱਲ ਕੀਤੀ ਤਾਂ ਅਫ਼ਸਰਾਂ ਨੇ ਦੱਸਿਆ ਕਿ ਦੋ ਸੌ ਕਰੋੜ ਰੁਪਏ ਫ੍ਰੀ ਬੱਸ ਸਫ਼ਰ ਦਾ ਬਕਾਇਆ ਪੰਜਾਬ ਸਰਕਾਰ ਕੋਲ ਖੜ੍ਹਾ ਹੈ ਅਜੇ ਤੱਕ ਪੀਆਰਟੀਸੀ ਨੂੰ ਨਹੀਂ ਦਿੱਤਾ ਗਿਆ |

ਪੀਆਰਟੀਸੀ ਦੇ ਮੁਲਾਜ਼ਮ ਜਥੇਬੰਦੀਆਂ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਅੱਜ ਸ਼ਾਮ ਤੱਕ ਜੇਕਰ ਪੈਨਸ਼ਨ ਤੇ ਤਨਖਾਹਾਂ ਨਾ ਪਾਈਆਂ ਗਈਆਂ ਤਾਂ ਸੰਘਰਸ਼ ਨੂੰ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਸਰਦਾਰ ਭਗਵੰਤ ਸਿੰਘ ਮਾਨ ਉਨ੍ਹਾਂ ਦੀ ਹੋਵੇਗੀ | ਜਥੇਬੰਦੀ ਦੇ ਆਗੂਆਂ ਨੇ ਕਿਹਾ ਹੈ ਕਿ ਕੱਚੇ ਕਾਮਿਆਂ ਨੂੰ ਪੱਕਾ ਕਰਨਾ ਚਾਹੀਦਾ ਹੈ ਕਿ ਨਵੀਂ ਭਰਤੀ ਹੋਣੀ ਚਾਹੀਦੀ ਹੈ ਗਿਆ ਬੱਸਾਂ ਨਵੀਆਂ ਪਾਉਣੀਆਂ ਚਾਹੀਦੀਆਂ ਹਨ ਅਤੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਵੀ ਵਾਧਾ ਪੰਜਾਬ ਸਰਕਾਰ ਨੂੰ ਕਰਨਾ ਚਾਹੀਦਾ ਹੈ|

Exit mobile version