ਪਟਿਆਲਾ 25 ਅਗਸਤ 2022: ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਵੇਲੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਇਕ ਤੋਂ ਬਾਅਦ ਇਕ ਗਰੰਟੀਆ ਦਿੰਦੇ ਹੋਏ ਮਹਿਲਾਵਾਂ ਨੂੰ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੁਆਰਾ ਹਜ਼ਾਰ ਰੁਪਏ ਮਹੀਨਾ ਦੇਣ ਦੇ ਵਾਅਦਾ ਖ਼ਿਲਾਫੀ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ |
ਇਸ ਰੋਸ ਪ੍ਰਦਰਸ਼ਨ ਵਿਚ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ (Praneet Kaur) ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਸਰਕਾਰ ਨੇ 1000 ਰੁਪਏ ਮਹਿਲਾਵਾਂ ਨੂੰ ਦੇਣ ਦਾ ਜੋ ਵਾਧਾ ਕੀਤਾ ਸੀ, ਉਸ ਨੂੰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਅਤੇ ਪੰਜਾਬ ਦੀਆਂ ਮਹਿਲਾਵਾਂ ਇਕ ਹਜ਼ਾਰ ਰੁਪਏ ਪ੍ਰਤੀ ਮਹੀਨੇ ਦੀ ਆਸ ਵਿਚ ਬੈਠੀਆਂ ਹਨ |
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਵੋਟਾਂ ਹਾਸਲ ਕਰਨ ਲਈ ਪੰਜਾਬ ਦੀਆਂ ਮਹਿਲਾਵਾਂ ਨੂੰ ਮੂਰਖ ਬਣਾਇਆ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਜੋ ਗਰੰਟੀਆਂ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਦਿੱਤੀਆਂ ਸੀ ਉਹਨਾਂ ਦੀ ਫੂਕ ਪੰਜਾਬ ਵਿੱਚੋਂ ਨਿਕਲ ਚੁੱਕੀ ਹੈ | ਜਿਕਰਯੋਗ ਹੈ ਕਿ ਪਾਰਲੀਮੈਂਟ ਮੈਂਬਰ ਪ੍ਰਨੀਤ ਕੌਰ ਦੀ ਅਗਵਾਈ ਵਿੱਚ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਦੌਰਾਨ ਕਾਂਗਰਸ ਪਾਰਟੀ ਦਾ ਕੋਈ ਵੀ ਜ਼ਿਕਰ ਨਹੀਂ ਕੀਤਾ ਗਿਆ ਅਤੇ ਨਾ ਹੀ ਕਾਂਗਰਸ ਦਾ ਕੋਈ ਵਰਕਰ ਹਾਜ਼ਰ ਸੀ |