July 7, 2024 4:52 pm
G-20 summit

ਜੀ-20 ਸੰਮੇਲਨ ਦੇ ਵਿਰੋਧ ‘ਚ ਮੋਗਾ ਵਿਖੇ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਚੰਡੀਗੜ੍ਹ, 08 ਸਤੰਬਰ 2023: ਮੋਗਾ ‘ਚ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜਥੇਬੰਦੀ ਨੇ ਜੀ-20 ਸੰਮੇਲਨ (G-20 summit) ਦੇ ਵਿਰੋਧ ‘ਚ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ‘ਤੇ ਵੱਡੇ ਉਦਯੋਗਾਂ ਦੇ ਹਿੱਤ ‘ਚ ਫੈਸਲੇ ਲੈਣ ਅਤੇ ਆਮ ਜਨਤਾ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਦਾ ਦੋਸ਼ ਲਗਾਇਆ ਹੈ | ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਦੇਸ਼ ‘ਚ ਬੇਰੁਜ਼ਗਾਰੀ ਅਤੇ ਨਸ਼ਾਖੋਰੀ ਵਧ ਰਹੀ ਹੈ, ਜਿਸ ਵੱਲ ਕਿਸੇ ਵੀ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ |

ਭਾਰਤ ਇਸ ਸਾਲ ਜੀ-20 ਦੇਸ਼ਾਂ ਦੀ ਪ੍ਰਧਾਨਗੀ ਕਰ ਰਿਹਾ ਹੈ। ਅਜਿਹੇ ‘ਚ 9 ਅਤੇ 10 ਸਤੰਬਰ ਨੂੰ ਹੋਣ ਵਾਲੇ ਜੀ-20 ਸੰਮੇਲਨ (G-20 summit) ‘ਚ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਸਮੇਤ ਕਈ ਦੇਸ਼ਾਂ ਦੇ ਪ੍ਰਤੀਨਿਧੀ ਦਿੱਲੀ ‘ਚ ਇਕੱਠੇ ਹੋਣਗੇ। ਹਾਲਾਂਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਇਸ ਸੰਮੇਲਨ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ।