Site icon TheUnmute.com

ਪੰਜਾਬ ‘ਚ ਕੇਜਰੀਵਾਲ ਖਿਲਾਫ ਬੋਲਣ ਵਾਲਿਆਂ ‘ਤੇ ਪਰਚੇ ਕੱਟੇ ਜਾ ਰਹੇ ਹਨ : ਨਵਜੋਤ ਸਿੱਧੂ

ਨਵਜੋਤ ਸਿੱਧੂ

ਚੰਡੀਗੜ੍ਹ 21 ਅਪ੍ਰੈਲ 2022: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਸੂਬੇ ਦੀ ਪੰਜਾਬ ਸਰਕਾਰ ‘ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕੇਜਰੀਵਾਲ ਤੇ ਭਗਵੰਤ ਮਾਨ ’ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਰਬਡ਼ ਦਾ ਗੁੱਡਾ ਬਣ ਗਿਆ ਹੈ, ਜਿਸ ਦੀ ਚਾਬੀ ਦਿੱਲੀ ਤੋਂ ਭਰੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੇਜਰੀਵਾਲ ਖ਼ਿਲਾਫ਼ ਬੋਲਣ ਵਾਲਿਆਂ ਖ਼ਿਲਾਫ਼ ਪਰਚੇ ਕੱਟੇ ਜਾ ਰਹੇ ਹਨ।

ਨਵਜੋਤ ਸਿੱਧੂ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮਿਲਣ ਪੁੱਜੇ ਸਨ। ਕਰੀਬ 17 ਮਿੰਟ ਤੱਕ ਚੱਲੀ ਮੀਟਿੰਗ ਦੌਰਾਨ ਸਿੱਧੂ ਨੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਸਮੇਤ ਕਈ ਹੋਰ ਮੁੱਦਿਆਂ ‘ਤੇ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਅਤੇ ਨਵਤੇਜ ਸਿੰਘ ਚੀਮਾ ਸਮੇਤ ਕਈ ਹੋਰ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਸਿੱਧੂ ਨੇ ਮੀਡੀਆ ਨੂੰ ਕਿਹਾ ਕਿ ‘ਆਪ’ ਨੇ ਸੱਤਾ ਹਾਸਲ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਝੂਠੇ ਸੁਪਨੇ ਦਿਖਾਏ। ਸਰਕਾਰ ਚਲਾਉਣਾ ‘ਆਪ’ ਦੇ ਬਸ ਦੀ ਗੱਲ ਨਹੀਂ ਹੈ |

ਸੂਬੇ ‘ਚ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਪੰਜਾਬ ‘ਚ ਜਾਨ-ਮਾਲ ਸੁਰੱਖਿਅਤ ਨਹੀਂ ਹੈ। ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਨਾਲ ਢਹਿ ਚੁੱਕੀ ਹੈ। ਪੰਜਾਬ ਵਿੱਚ ਦਿੱਲੀ ਮਾਡਲ ਨਹੀਂ ਚੱਲੇਗਾ। ਪੰਜਾਬ ਪੁਲਿਸ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ।

Exit mobile version