online fraud

ਪੰਜਾਬ ‘ਚ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ ਤੋਂ ਬਚਣ ਲਈ ਦਿੱਤੀ ਜਾਵੇਗੀ ਸਿਖਲਾਈ

ਚੰਡੀਗੜ੍ਹ, 7 ਫਰਵਰੀ 2024: ਹੁਣ ਪੰਜਾਬ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ (online fraud) ਤੋਂ ਬਚਾਉਣ ਲਈ ਸਿੱਖਿਆ ਦਿੱਤੀ ਜਾਵੇਗੀ। ਇੰਨਾ ਹੀ ਨਹੀਂ ਉਨ੍ਹਾਂ ਨੂੰ ਧੋਖਾਧੜੀ ਦੇ ਖਤਰੇ ਨਾਲ ਨਜਿੱਠਣ ਦੇ ਗੁਣ ਵੀ ਸਿਖਾਏ ਜਾਣਗੇ। ਇਸ ਦੇ ਲਈ ਪੰਜਾਬ ਗ੍ਰਹਿ ਮੰਤਰਾਲੇ ਵੱਲੋਂ ਵਿਸ਼ਾ (ਸਿਲੇਬਸ) ਤਿਆਰ ਕੀਤਾ ਗਿਆ ਹੈ। ਜਿਸ ਨੂੰ Introduction to E-Security ਦਾ ਨਾਂ ਦਿੱਤਾ ਗਿਆ ਹੈ। ਇਹ ਸਿਲੇਬਸ ਪਹਿਲੇ ਪੜਾਅ ਵਿੱਚ ਉਨ੍ਹਾਂ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ ਜਿੱਥੇ ਸਟੂਡੈਂਟਸ ਪੁਲਿਸ ਕੈਡੇਟ (ਐਸਪੀਸੀ) ਸਕੀਮ ਚੱਲ ਰਹੀ ਹੈ।

ਸਿੱਖਿਆ ਵਿਭਾਗ ਅਨੁਸਾਰ 8ਵੀਂ ਅਤੇ 9ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਹ ਵਿਸ਼ਾ ਪੜ੍ਹਾਇਆ ਜਾਵੇਗਾ। ਵਿਭਾਗ ਵੱਲੋਂ ਇਹ ਸਿਲੇਬਸ ਉਨ੍ਹਾਂ ਮਾਸਟਰ ਟਰੇਨਰਾਂ ਨੂੰ ਵੀ ਮੁਹੱਈਆ ਕਰਵਾਇਆ ਗਿਆ ਹੈ। ਜਿਸ ਨੇ ਪੁਲਿਸ ਕੈਡੇਟ ਸਕੀਮ ਵਿੱਚ ਸ਼ਾਮਿਲ ਵਿਦਿਆਰਥੀਆਂ ਨੂੰ ਪੜ੍ਹਾਉਣ ਲਈ ਫਿਲੌਰ ਤੋਂ ਸਿਖਲਾਈ ਲਈ ਹੈ। ਤਾਂ ਜੋ ਉਹ ਵਿਦਿਆਰਥੀਆਂ ਨੂੰ ਇਸ ਬਾਰੇ ਸੁਚੱਜੇ ਢੰਗ ਨਾਲ ਜਾਗਰੂਕ ਕਰ ਸਕੇ। ਇਸ ਦੇ ਨਾਲ ਹੀ ਉਹ ਵਿਦਿਆਰਥੀਆਂ ਨਾਲ ਸਬੰਧਤ ਸਵਾਲਾਂ ਦੇ ਜਵਾਬ ਵੀ ਆਸਾਨੀ ਨਾਲ ਦੇ ਸਕੇ।

ਵਿਭਾਗ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਐਸਪੀਸੀ ਦੀਆਂ ਅੰਦਰੂਨੀ ਅਤੇ ਬਾਹਰੀ ਗਤੀਵਿਧੀਆਂ ਦੇ ਨਾਲ-ਨਾਲ ਇਸ ਸਿਲੇਬਸ ਬਾਰੇ ਸਿਖਲਾਈ ਦਿੱਤੀ ਜਾਵੇ। ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਐਸਪੀਸੀ ਅਧੀਨ ਹੋਣ ਵਾਲੀਆਂ ਗਤੀਵਿਧੀਆਂ ਸਾਲਾਨਾ ਪ੍ਰੀਖਿਆਵਾਂ ਤੋਂ ਬਾਅਦ ਕਰਵਾਈਆਂ ਜਾਣਗੀਆਂ। ਇਸ ਸਬੰਧੀ 28 ਪੰਨਿਆਂ ਦੀ ਕਿਤਾਬ ਤਿਆਰ ਕੀਤੀ ਗਈ ਹੈ। ਇਹ ਕਿਤਾਬ ਅੰਗਰੇਜ਼ੀ ਵਿੱਚ ਹੈ। ਜਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਇੱਕ ਸਾਲ ਵਿੱਚ 400 ਤੋਂ ਵੱਧ ਆਨਲਾਈਨ ਧੋਖਾਧੜੀ (online fraud) ਦੇ ਕੇਸ ਦਰਜ ਕੀਤੇ ਗਏ ਹਨ।

Scroll to Top