July 7, 2024 4:25 pm
NCB

ਪੰਜਾਬ ‘ਚ NCB ਦੀ ਟੀਮ ਨੇ AS ਐਂਡ ਕੰਪਨੀ ਦੇ 80 ਸ਼ਰਾਬ ਠੇਕੇ ਕੀਤੇ ਸੀਲ

ਚੰਡੀਗੜ੍ਹ, 20 ਜਨਵਰੀ 2023: ਪੰਜਾਬ ਵਿੱਚ ਨੈਸ਼ਨਲ ਨਾਰਕੋਟਿਕਸ ਕੰਟਰੋਲ ਬਿਊਰੋ ਦੀ ਟੀਮ ਨੇ ਸ਼ੁੱਕਰਵਾਰ ਨੂੰ ਏ.ਐਸ.ਐਂਡ ਕੰਪਨੀ ਦੇ 80 ਦੇ ਕਰੀਬ ਸ਼ਰਾਬ ਦੇ ਠੇਕੇ ਸੀਲ ਕੀਤੇ ਹਨ। ਇਸ ਕੰਪਨੀ ਦੀ ਅਕਸ਼ੈ ਛਾਬੜਾ ਦੇ ਕਾਰੋਬਾਰ ਵਿਚ 25 ਫੀਸਦੀ ਹਿੱਸੇਦਾਰੀ ਸੀ। ਅਕਸ਼ੈ ਛਾਬੜਾ ਦੇ ਦੋਸ਼ ਹਨ ਕਿ ਨਸ਼ਾ ਤਸਕਰੀ ਤੋਂ ਕਮਾਏ ਪੈਸੇ ਨੂੰ ਸ਼ਰਾਬ ਦੇ ਕਾਰੋਬਾਰ ‘ਚ ਲਗਾ ਰਿਹਾ ਹੈ।

ਸ਼ੁੱਕਰਵਾਰ ਤੜਕੇ ਚੰਡੀਗੜ੍ਹ ਤੋਂ ਲੁਧਿਆਣਾ ਪੁੱਜੀ ਐਨਸੀਬੀ (NCB) ਦੀ ਟੀਮ ਨੇ ਇਸ ਗਰੁੱਪ ਦੇ ਠੇਕੇ ਸੀਲ ਕਰ ਦਿੱਤੇ ਹਨ । ਅਕਸ਼ੈ ਛਾਬੜਾ ਨੂੰ ਪੁਲਿਸ ਨੇ ਜੈਪੁਰ ਇੰਟਰਨੈਸ਼ਨਲ ਏਅਰਪੋਰਟ ਤੋਂ ਫਰਾਰ ਹੁੰਦੇ ਹੋਏ ਗ੍ਰਿਫਤਾਰ ਕੀਤਾ ਸੀ। ਅਕਸ਼ੈ ਛਾਬੜਾ ਅਤੇ ਉਸ ਦਾ ਸਾਥੀ ਸੰਦੀਪ ਸਿੰਘ ਜਨਤਾ ਨਗਰ ਦੇ ਰਹਿਣ ਵਾਲੇ ਹਨ। ਮਿਲੀ ਜਾਣਕਾਰੀ ਅਨੁਸਾਰ ਅਕਸ਼ੈ ਛਾਬੜਾ ਇੱਕ ਵੱਡੇ ਸ਼ਰਾਬ ਕਾਰੋਬਾਰੀ ਦਾ ਪੁੱਤਰ ਹੈ।

ਦੱਸਿਆ ਜਾ ਰਿਹਾ ਹੈ ਕਿ ਅਕਸ਼ੈ ਛਾਬੜਾ ਦੇ ਘਰ ਦੇ ਨਾਲ-ਨਾਲ ਉਸ ਨੇ ਕਈ ਪਲਾਟ ਵੀ ਖਰੀਦੇ ਸਨ। ਖਾਲੀ ਸਮਾਂ ਬਿਤਾਉਣ ਲਈ ਮੁਲਜ਼ਮ ਨੇ ਵੱਡਾ ਫਾਰਮ ਹਾਊਸ ਬਣਾਇਆ ਹੋਇਆ ਹੈ। ਛਾਬੜਾ ਨੇ ਨਸ਼ੇ ਦੇ ਪੈਸੇ ਨਾਲ ਕਈ ਲਗਜ਼ਰੀ ਗੱਡੀਆਂ ਵੀ ਖਰੀਦੀਆਂ ਹਨ।

ਲੁਧਿਆਣਾ ਵਿੱਚ 15 ਨਵੰਬਰ 2022 ਨੂੰ ਐਨਸੀਬੀ (NCB) ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੰਦੀਪ ਸਿੰਘ ਉਰਫ਼ ਦੀਪੂ ਵੱਡੇ ਪੱਧਰ ’ਤੇ ਹੈਰੋਇਨ ਦੀ ਤਸਕਰੀ ਕਰਦਾ ਹੈ। ਟੀਮ ਨੇ ਛਾਪਾ ਮਾਰ ਕੇ ਮੁਲਜ਼ਮ ਨੂੰ ਜਗਦੀਸ਼ ਨਗਰ ਫਲਾਈਓਵਰ ਤੋਂ 20.326 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਗਿਆ ।

ਟੀਮ ਨੂੰ ਮੁਲਜ਼ਮਾਂ ਕੋਲੋਂ ਨਸ਼ੀਲੇ ਪਾਊਡਰ ਸਮੇਤ ਵਿਦੇਸ਼ੀ ਡਰੱਗ ਮਨੀ ਬਰਾਮਦ ਕੀਤੀ ਸੀ। ਸੰਦੀਪ ਨੇ ਪੁੱਛਗਿੱਛ ਦੌਰਾਨ ਸ਼ਰਾਬ ਕਾਰੋਬਾਰੀ ਅਕਸ਼ੈ ਛਾਬੜਾ ਦਾ ਨਾਂ ਲਿਆ ਸੀ। ਅਕਸ਼ੈ ਛਾਬੜਾ ਅਤੇ ਉਸ ਦੇ ਸਾਥੀ ਗੌਰਵ ਗੋਰਾ ਉਰਫ ਅਜੈ ਦੋਵਾਂ ਨੂੰ ਟੀਮ ਨੇ 24 ਨਵੰਬਰ 2022 ਨੂੰ ਜੈਪੁਰ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਸੀ।

ਦੱਸਿਆ ਜਾ ਰਿਹਾ ਹੈ ਕਿ ਦੋਵੇਂ ਮੁਲਜ਼ਮ ਸ਼ਾਰਜਾਹ ਭੱਜਣ ਦੀ ਤਿਆਰੀ ਕਰ ਰਹੇ ਸਨ। ਮੁਲਜ਼ਮਾਂ ਨੇ ਤਿੰਨ ਪ੍ਰਾਈਮ ਰੂਟਾਂ ਤਹਿਤ 1400 ਕਿਲੋ ਹੈਰੋਇਨ ਦੀ ਸਪਲਾਈ ਕਰਨੀ ਸੀ। ਜਿਸ ਵਿੱਚ ਮੁਦਰਾ ਪੋਰਟ ਗੁਜਾਰਾ, ਆਈ.ਸੀ.ਪੀ ਅਟਾਰੀ ਪੰਜਾਬ ਅਤੇ 250 ਕਿਲੋ ਹੈਰੋਇਨ ਜੰਮੂ-ਕਸ਼ਮੀਰ ਭੇਜੀ ਜਾਣੀ ਸੀ। ਇਸ ਕਾਰਵਾਈ ਤੋਂ ਬਾਅਦ ਹੋਰ ਸ਼ਰਾਬ ਕਾਰੋਬਾਰੀਆਂ ਵਿੱਚ ਵੀ ਹੜਕੰਪ ਮੱਚ ਗਿਆ ਹੈ।