June 30, 2024 11:27 pm
Punjabi University

ਪੰਜਾਬੀ ਯੁਨੀਵਰਸਿਟੀ ‘ਚ ਸਮੂਹ ਵਿਦਿਆਰਥੀਆਂ ਨੇ ਨਵਤੋਜ ਨੂੰ ਸ਼ਰਧਾਂਜਲੀ ਦੇਣ ਲਈ ਕੱਢਿਆ ਕੈਂਡਲ ਮਾਰਚ, ਦਿੱਤੀ ਵੱਡੀ ਚਿਤਾਵਨੀ

ਪਟਿਆਲਾ 01, ਫ਼ਰਵਰੀ 2023: ਦੋ ਦਿਨ ਪਹਿਲਾਂ ਪੰਜਾਬੀ ਯੂਨੀਵਰਸਿਟੀ (Punjabi University) ਦੇ ਯੂਕੋ ਵਿਭਾਗ ਵਿਚ ਬੀ.ਟੈਕ ਦੀ ਪੜ੍ਹਾਈ ਕਰ ਰਹੇ ਨਵਜੋਤ ਸਿੰਘ ਨਾਮੀ ਵਿਦਿਆਰਥੀ ਦਾ ਦਿਨ-ਦਿਹਾੜੇ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ | 20 ਸਾਲਾਂ ਨਵਜੋਤ ਨਾਮੀ ਵਿਦਿਆਰਥੀ ਦੇ ਕਤਲ ਤੋਂ ਬਾਅਦ ਜਿੱਥੇ ਪੰਜਾਬੀ ਯੁਨੀਵਰਸਿਟੀ ਦੇ ਸਮੂਹ ਵਿਦਿਆਰਥੀਆਂ ਵਿੱਚ ਰੋਸ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਓਥੇ ਹੀ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੇ ਸੁਰੱਖਿਆ ਪ੍ਰਬੰਧਾਂ ‘ਤੇ ਵੀ ਵੱਡੇ ਸਵਾਲ ਖੜੇ ਕੀਤੇ ਜਾ ਰਹੇ ਹਨ |

ਵਿਦਿਆਰਥੀਆਂ ਵੱਲੋਂ ਨਵਜੋਤ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੀ ਮੰਗ ਵੀ ਕੀਤੀ ਜਾ ਰਹੀ ਹੈ, ਇਸੇ ਦੇ ਚੱਲਦਿਆਂ ਪੰਜਾਬੀ ਯੂਨੀਵਰਸਿਟੀ ਦੇ ਸਮੂਹ ਵਿਦਿਆਰਥੀਆਂ ਵੱਲੋਂ ਮ੍ਰਿਤਕ ਨਵਜੋਤ ਨੂੰ ਸ਼ਰਧਾਂਜਲੀ ਦੇਣ ਵਜੋਂ ਇੱਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ | ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਵਿਦਿਆਰਥੀਆਂ ਨੇ ਆਪਣੇ ਹੱਥਾਂ ਵਿੱਚ ਮੋਮਬੱਤੀਆਂ ਲੈ ਕੇ ਮ੍ਰਿਤਕ ਨੌਜਵਾਨ ਨਵਜੋਤ ਦੇ ਹੱਕ ਵਿੱਚ ਹਾਅ ਦਾ ਨਾਅਰਾ ਲਗਾਉਂਦੇ ਹੋਏ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕਰਨ ਦੀ ਮੰਗ ਕੀਤੀ |

Punjabi University

ਇਸ ਦੌਰਾਨ ਵਿਦਿਆਰਥੀਆਂ ਨੇ ਯੂਨੀਵਰਸਿਟੀ (Punjabi University) ਦੀ ਮਨੇਜਮੈਂਟ ਦੇ ਖਿਲਾਫ ਆਪਣਾ ਰੋਸ ਵੀ ਜ਼ਾਹਰ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮੂਹ ਵਿਦਿਆਰਥੀਆਂ ਨੇ ਕਿਹਾ ਕਿ ਅੱਜ ਪੰਜਾਬੀ ਯੂਨੀਵਰਸਿਟੀ ਦੇ ਵਿਚ ਘਰੋਂ ਪੜ੍ਹਾਈ ਕਰਨ ਆਉਂਦੇ ਨੌਜਵਾਨ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ, ਕਿਉਂਕਿ ਅੱਜ ਵਿਦਿਆਰਥੀਆਂ ਦੇ ਮਨਾਂ ਦੇ ਵਿੱਚ ਐਹੋ ਜਿਹੀਆਂ ਵਾਰਦਾਤਾਂ ਕਰਕੇ ਸਹਿਮ ਦਾ ਮਾਹੌਲ ਬਣ ਗਿਆ ਹੈ |

ਵਿਦਿਆਰਥੀਆਂ ਨੇ ਕਿਹਾ ਕਿ ਯੂਨੀਵਰਸਿਟੀ ਦਾ ਮੁਖੀ ਇਸ ਘਟਨਾ ਦਾ ਮੁੱਖ ਦੋਸ਼ੀ ਹੈ ਅਤੇ ਯੂਨੀਵਰਸਿਟੀ ਦੀ ਸਕਿਊਰਟੀ ਵੀ ਰੱਬ ਆਸਰੇ ਹੈ ਕਿਉਂਕਿ ਸਕਿਊਰਟੀ ਮੁਲਾਜ਼ਮਾਂ ਦੇ ਸਾਹਮਣੇ ਆਊਟ ਸਾਈਡਰ ਯੂਨੀਵਰਸਿਟੀ ਵਿਚ ਦਾਖਲ ਹੋ ਕੇ ਅਜਿਹੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ, ਉਥੇ ਵਿਦਿਆਰਥੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਯੁਨੀਵਰਸਿਟੀ ਵਿਚ ਦੋ ਦਿਨਾਂ ਤੱਕ ਸੀਸੀਟੀਵੀ ਕੈਮਰੇ ਲਾਈਟਾਂ ਦਾ ਪ੍ਰਬੰਧ ਅਤੇ ਸਕਿਊਰਟੀ ਦੇ ਪੁਖਤਾ ਇੰਤਜ਼ਾਮ ਨਾ ਕੀਤੇ ਗਏ ਤਾਂ ਉਨ੍ਹਾਂ ਵੱਲੋਂ ਸੜਕਾਂ ਜਾਮ ਕਰਕੇ ਪ੍ਰਦਰਸ਼ਨ ਕੀਤੇ ਜਾਣਗੇ |