ਚੰਡੀਗੜ੍ਹ 20 ਸਤੰਬਰ 2022: ਭਾਜਪਾ ਵਰਕਰਾਂ (BJP workers) ਨੇ ਅੱਜ ਰਾਜਸਥਾਨ ਦੇ ਜੈਪੁਰ ਵਿਚ ਲੰਪੀ ਸਕਿਨ, ਨੌਜਵਾਨਾਂ ਵਿੱਚ ਬੇਰੁਜ਼ਗਾਰੀ ਅਤੇ ਕਾਨੂੰਨ ਵਿਵਸਥਾ ਨੂੰ ਲੈ ਕੇ ਰਾਜਸਥਾਨ ਸਰਕਾਰ (Rajasthan government) ਖ਼ਿਲਾਫ ਰੋਸ਼ ਪ੍ਰਦਰਸ਼ਨ ਕੀਤਾ। ਇਸ ਦੌਰਾਨ ਭਾਜਪਾ ਵਰਕਰਾਂ ਅਤੇ ਪੁਲਿਸ ਵਿਚਾਲੇ ਹੱਥੋਪਾਈ ਦੀ ਖ਼ਬਰਾਂ ਸਾਹਮਣੇ ਆ ਰਹੀਆਂ ਹਨ |
ਇਸ ਦੌਰਾਨ ਸੂਬਾ ਪ੍ਰਧਾਨ ਸਤੀਸ਼ ਪੂਨੀਆ ਦੀ ਅਗਵਾਈ ‘ਚ ਵੱਡੀ ਗਿਣਤੀ ‘ਚ ਭਾਜਪਾ ਵਰਕਰਾਂ (BJP workers) ਨੇ ਪਾਰਟੀ ਹੈੱਡਕੁਆਰਟਰ ਤੋਂ ਵਿਧਾਨ ਸਭਾ ਤੱਕ ਮਾਰਚ ਕੀਤਾ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਵਿਧਾਨ ਸਭਾ ਤੋਂ ਪਹਿਲਾਂ 22 ਗੋਦਾਮ ਸਰਕਲ ਨੇੜੇ ਰੋਕ ਲਿਆ, ਜਿੱਥੇ ਪੁਲਿਸ ਅਤੇ ਭਾਜਪਾ ਵਰਕਰਾਂ ਵਿਚਾਲੇ ਹੱਥੋਪਾਈ ਹੋ ਗਈ। ਪ੍ਰਦਰਸ਼ਨਕਾਰੀਆਂ ਨੇ ਨੇ ਬੈਰੀਕੇਡ ਤੋੜ ਕੇ ਅੱਗੇ ਵਧਣਾ ਚਾਹਿਆ ਪਰ ਭਾਰੀ ਪੁਲਿਸ ਫੋਰਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ।
ਪੁਲਿਸ ਦੇ ਡਿਪਟੀ ਕਮਿਸ਼ਨਰ (ਦੱਖਣੀ) ਯੋਗੇਸ਼ ਗੋਇਲ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੂੰ ਬੱਸਾਂ ਤੋਂ ਉਤਾਰ ਕੇ ਛੱਡ ਦਿੱਤਾ ਗਿਆ।ਪ੍ਰਦਰਸ਼ਨ ਦੌਰਾਨ ਜੈਪੁਰ ਦੇ ਸੰਸਦ ਰਾਮਚਰਨ ਬੋਹਰਾ, ਭਾਜਪਾ ਦੇ ਸਾਬਕਾ ਪ੍ਰਧਾਨ ਅਰੁਣ ਚਤੁਰਵੇਦੀ ਸਮੇਤ ਕਈ ਅਧਿਕਾਰੀ ਅਤੇ ਆਗੂ ਮੌਜੂਦ ਸਨ।