Vigilance Bureau

ਰਿਪੋਰਟ ਪੇਸ਼ ਕਰਨ ਬਦਲੇ ASI ਨੇ ਮੰਗੀ ਰਿਸ਼ਵਤ, ਵਿਜੀਲੈਂਸ ਨੇ ਜਾਲ ਵਿਛਾ ਕੇ ਕੀਤਾ ਗ੍ਰਿਫਤਾਰ

ਚੰਡੀਗੜ, 10 ਸਤੰਬਰ, 2024: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਇੱਕ ਸਹਾਇਕ ਸਬ-ਇੰਸਪੈਕਟਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ | ਉਕਤ ASI ਮਲਕੀਤ ਸਿੰਘ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ (ਬਠਿੰਡਾ) ਵਿਖੇ ਤਾਇਨਾਤ ਸੀ |

ਇਸ ਸਬੰਧੀ ਵਿਜੀਲੈਂਸ (Vigilance Bureau) ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਹੀ ਵਾਸੀ ਮਨਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸਦੇ ਖਿਲਾਫ ਸਿੰਚਾਈ ਵਿਭਾਗ ਵੱਲੋਂ ਨਹਿਰੀ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ ਹੇਠ ਉਕਤ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ।

ਉਕਤ ਏ.ਐਸ.ਆਈ ਨੇ ਇਸ ਸਬੰਧੀ ਉਸਦੇ ਹੱਕ ‘ਚ ਰਿਪੋਰਟ ਪੇਸ਼ ਕਰਨ ਬਦਲੇ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਰਿਕਾਰਡ ਕੀਤੀ ਹੈ ਅਤੇ ਵਿਜੀਲੈਂਸ ਨੂੰ ਸੌਂਪ ਦਿੱਤੀ। ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਉਕਤ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ‘ਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

Scroll to Top