ਸ੍ਰੀ ਮੁਕਤਸਰ ਸਾਹਿਬ 29 ਮਈ 2024: ਭਾਰਤ ਦੇ ਚੋਣ ਕਮਿਸ਼ਨ ਵੱਲੋਂ ਹਰਿਆਣਾ ਵਿੱਚ ਕਰਵਾਈਆਂ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇੱਕ ਵਿਸ਼ੇਸ਼ ਹੁਕਮ ਰਾਹੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਸੀਮਾਵਾਂ ਅੰਦਰ ਮਿਤੀ 30 ਮਈ 2024 ਸ਼ਾਮ 6.00 ਵਜੇ ਤੋਂ ਮਿਤੀ 1 ਜੂਨ 2024 ਨੂੰ ਵੋਟਿੰਗ ਪ੍ਰੋਸੈਸ ਖਤਮ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ 2024 ਨੂੰ ਡਰਾਈ ਡੇ (Dry day) ਘੋਸਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹਨਾਂ ਹੁਕਮਾਂ ਅਨੁਸਾਰ ਸ਼ਰਾਬ ਦੇ ਠੇਕੇ ਬੰਦ ਕਰਨ ਅਤੇ ਕਿਸੇ ਵੀ ਵਿਅਕਤੀ ਦੁਆਰਾ ਸ਼ਰਾਬ ਸਟੋਰ ਕਰਨ ਅਤੇ ਵੇਚਣ ‘ਤੇ ਪੂਰਨ ਤੌਰ ‘ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ ਹੋਟਲਾਂ, ਰੈਸਟੋਰੇਟਾਂ,ਕਲੱਬਾਂ ਅਤੇ ਸ਼ਰਾਬ ਦੇ ਅਹਾਤਿਆਂ ਤੇ ਜਿੱਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜਾਜਤ ਹੈ ਅਤੇ ਵੀ ਪੂਰਨ ਤੌਰ ‘ਤੇ (Dry day)ਲਾਗੂ ਹੋਣਗੇ। ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।