July 1, 2024 12:24 am
Sri Muktsar Sahib

ਸ੍ਰੀ ਮੁਕਤਸਰ ਸਾਹਿਬ ‘ਚ ਲੁੱਟ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਵਾਲੇ ਦਾ ਗਿਰੋਹ ਮੁੱਖ ਸਰਗਨਾ ਕਾਬੂ

ਸ੍ਰੀ ਮੁਕਤਸਰ ਸਾਹਿਬ,29 ਮਈ 2023: ਸ੍ਰੀ ਮੁਕਤਸਰ ਸਾਹਿਬ (Sri Muktsar Sahib Police) ਪੁਲਿਸ ਨੇ ਜ਼ਿਲ੍ਹੇ ‘ਚ ਬੀਤੇ ਦਿਨੀਂ ਹੋਈਆ ਲੁੱਟ-ਖੋਹ ਦੀਆਂ ਵਾਰਦਾਤਾਂ ਦੇ ਮਾਮਲੇ ‘ਚ ਸ਼ਾਮਲ ਗਿਰੋਹ ਦਾ ਮੁੱਖ ਸਰਗਨਾ ਕਾਬੂ ਕਰ ਲਿਆ ਹੈ। ਇਸ ਸਬੰਧੀ ਐਸ.ਐਸ.ਪੀ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੱਤੀ। ਸ੍ਰੀ ਮੁਕਤਸਰ ਸਾਹਿਬ ਦੇ ਨੇੜੇ ਮੰਡੀ ਲੱਖੇਵਾਲੀ ਦੇ ਪੈਟਰੋਲ ਪੰਪ ਤੇ 3 ਲੱਖ ਰੁਪਏ ਦੀ ਲੁੱਟ ਕਰਨ 5 ਕਥਿਤ ਦੋਸ਼ੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਟ੍ਰੇਸ ਕਰਕੇ ਇਕ ਨੂੰ ਕਾਬੂ ਕੀਤਾ ਹੈ। ਵਰਨਣਯੋਗ ਹੈ ਕਿ ਬੀਤੀ 2 ਅਤੇ 3 ਮਈ ਦੀ ਦਰਮਿਆਨੀ ਰਾਤ ਨੂੰ ਲੱਖੇਵਾਲੀ ਦੇ ਪੈਟਰੋਲ ਪੰਪ ‘ਤੇ ਪਿਸਤੌਲ ਦੀ ਨੋਕ ‘ਤੇ ਕਰੀਬ 3 ਲੱਖ ਰੁਪਏ ਦੀ ਲੁੱਟ ਕੀਤੀ ਗਈ।

ਇਸ ਸਬੰਧੀ ਪੰਪ ਮਾਲਕ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਲਿਆ ਗਿਆ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਵਿਖੇ 16 ਮਈ ਨੂੰ ਦਿਨ ਦਿਹਾੜੇ ਚਾਹ ਖੰਡ ਦੀ ਹੋਲਸੇਲ ਦੀ ਦੁਕਾਨ ਤੋਂ ਇਕ ਲੱਖ ਰੁਪਏ ਖੋਹਣ ਦੀ ਵਾਰਦਾਤ ਹੋਈ ਸੀ, ਜਿਸ ਸਬੰਧੀ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਕਰ ਲਿਆ ਗਿਆ ਸੀ। ਪੁਲਿਸ ਨੇ ਜਦੋਂ ਦੋਵਾਂ ਮਾਮਲਿਆਂ ਦੀ ਜਾਂਚ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕਿ ਦੋਵੇ ਵਾਰਦਾਤਾਂ ਨੂੰ ਇਕ ਹੀ ਗਿਰੋਹ ਵੱਲੋਂ ਕੀਤੀਆਂ ਗਈਆ।

ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ (Sri Muktsar Sahib Police) ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਵੱਖ ਵੱਖ ਤਰੀਕਿਆਂ ਨਾਲ ਕੀਤੀ ਜਾਂਚ ਤੋਂ ਬਾਅਦ ਪੁਲਿਸ ਨੇ ਕਥਿਤ ਮੁੱਖ ਦੋਸ਼ੀ ਪਿਰੰਸ਼ਪਾਲ ਉਰਫ ਪ੍ਰਿੰਸ ਵਾਸੀ ਲੱਖੇਵਾਲੀ ਨੂੰ ਕਾਬੂ ਕਰ ਲਿਆ ਹੈ। ਪ੍ਰਿੰਸ ‘ਤੇ ਇਸ ਤੋਂ ਇਲਾਵਾ ਮੋਗਾ, ਫਿਰੋਜ਼ਪੁਰ, ਕਪੂਰਥਲਾ ਵਿਖੇ ਵੀ ਲੁੱਟ ਦੇ ਮਾਮਲੇ ਦਰਜ ਹਨ। ਮੁੱਢਲੀ ਪੁੱਛਗਿੱਛ ਵਿਚ ਇਹ ਵੀ ਸਾਹਮਣੇ ਆਇਆ ਕਿ ਗਿਰੋਹ ਨੇ ਪਹਿਲਾ ਵੀ ਕਈ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ। ਇਸ ਗਿਰੋਹ ਦੇ ਬਾਕੀ ਮੈਂਬਰਾਂ ਗੁਰਵਿੰਦਰ ਸਿੰਘ ਵਾਸੀ ਫਿਰੋਜ਼ਪੁਰ, ਜਤਿੰਦਰ ਸਿੰਘ ਵਾਸੀ ਗੁਰੂਹਰਸਹਾਏ, ਲਖਵਿੰਦਰ ਸਿੰਘ ਵਾਸੀ ਗੁਰੂਹਰਸਹਾਏ, ਪਰਮਪ੍ਰੀਤ ਸਿੰਘ ਵਾਸੀ ਲੱਖੇਵਾਲੀ ਅਜੇ ਫਰਾਰ ਹਨ। ਪੁਲਿਸ ਅਨੁਸਾਰ ਬਾਕੀ ਕਥਿਤ ਦੋਸ਼ੀ ਵੀ ਜਲਦ ਕਾਬੂ ਕਰ ਲਏ ਜਾਣਗੇ।