July 4, 2024 11:09 pm
Srinagar

ਸ੍ਰੀਨਗਰ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਕੀਤਾ ਗ੍ਰਨੇਡ ਹਮਲਾ, ਦੋ ਜਵਾਨ ਜ਼ਖਮੀ

ਚੰਡੀਗੜ੍ਹ 13 ਅਗਸਤ 2022: ਕਸ਼ਮੀਰ ਡਿਵੀਜ਼ਨ ਦੇ ਸ੍ਰੀਨਗਰ (Srinagar) ਵਿੱਚ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ‘ਤੇ ਗ੍ਰਨੇਡ ਹਮਲੇ ਦੀ ਖ਼ਬਰ ਸਾਹਮਣੇ ਆ ਰਹੀ ਹੈ । ਹਮਲੇ ਵਿੱਚ ਸੀਆਰਪੀਐਫ ਦੇ ਇੱਕ ਜਵਾਨ ਸਮੇਤ ਦੋ ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਅੱਤਵਾਦੀਆਂ ਵੱਲੋਂ ਲਗਾਤਾਰ ਤੀਜੇ ਦਿਨ ਇਹ ਚੌਥਾ ਹਮਲਾ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਹਮਲਾ ਅਲੀ ਜਾਨ ਰੋਡ, ਈਦਗਾਹ ‘ਤੇ ਹੋਇਆ।

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਕਸ਼ਮੀਰ ਡਿਵੀਜ਼ਨ ਦੇ ਜ਼ਿਲ੍ਹਾ ਅਨੰਤਨਾਗ ਦੇ ਬਿਜਬਿਹਾੜਾ ਇਲਾਕੇ ‘ਚ ਪੁਲਿਸ ਅਤੇ ਸੀਆਰਪੀਐਫ ਦੀ ਸਾਂਝੀ ਪਾਰਟੀ ‘ਤੇ ਅੱਤਵਾਦੀ ਹਮਲਾ ਹੋਇਆ ਸੀ। ਇਸ ਹਮਲੇ ਵਿੱਚ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਿਆ। ਹਮਲੇ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਬਲਾਂ ਨੇ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ।