ਚੰਡੀਗੜ੍ਹ 16 ਨਵੰਬਰ 2022: ਗੁਜਰਾਤ ਵਿਧਾਨ ਸਭਾ ਚੋਣਾਂ ਦੀ ਲੜਾਈ ਕਾਫੀ ਦਿਲਚਸਪ ਹੁੰਦੀ ਜਾ ਰਹੀ ਹੈ। ਆਮ ਆਦਮੀ ਪਾਰਟੀ ਦੀ ਸੂਰਤ (ਪੂਰਬੀ) (Surat East) ਤੋਂ ਉਮੀਦਵਾਰ ਕੰਚਨ ਜਰੀਵਾਲਾ ਨੇ ਬੁੱਧਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ। ਇਸ ਤੋਂ ਪਹਿਲਾਂ ‘ਆਪ’ ਨੇ ਭਾਜਪਾ ‘ਤੇ ਜਰੀਵਾਲਾ ਨੂੰ ਅਗਵਾ ਕਰਨ ਅਤੇ ਨਾਮਜ਼ਦਗੀ ਵਾਪਸ ਲੈਣ ਲਈ ਮਜਬੂਰ ਕਰਨ ਦਾ ਦੋਸ਼ ਲਗਾਇਆ ਸੀ।
ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਦੋਸ਼ ਲਾਇਆ ਹੈ ਕਿ ਸੂਰਤ (ਪੂਰਬੀ) ਤੋਂ ਸਾਡੇ ਉਮੀਦਵਾਰ ਕੰਚਲ ਜਰੀਵਾਲਾ ਨੂੰ ਭਾਜਪਾ ਨੇ ਅਗਵਾ ਕਰ ਲਿਆ ਹੈ। ਉਸ ਨੂੰ ਕੱਲ੍ਹ ਆਖਰੀ ਵਾਰ ਆਰਓ ਦਫ਼ਤਰ ਵਿੱਚ ਦੇਖਿਆ ਗਿਆ ਸੀ।
ਸਿਸੋਦੀਆ ਨੇ ਮੀਡੀਆ ਨੂੰ ਦੱਸਿਆ ਕਿ ਭਾਜਪਾ ‘ਆਪ’ ਉਮੀਦਵਾਰ ਦੀ ਨਾਮਜ਼ਦਗੀ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸਿਸੋਦੀਆ ਨੇ ਦੱਸਿਆ ਕਿ 500 ਤੋਂ ਵੱਧ ਪੁਲਿਸ ਮੁਲਾਜ਼ਮ ਕੰਚਨ ਜਰੀਵਾਲਾ ਨੂੰ ਜ਼ਬਰਦਸਤੀ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਲੈ ਗਏ ਅਤੇ ਨਾਮਜ਼ਦਗੀ ਵਾਪਸ ਲੈਣ ਲਈ ਦਬਾਅ ਪਾਇਆ। ਸਿਸੋਦੀਆ ਨੇ ਕਿਹਾ, ਜੋ ਵੀ ਹੋ ਰਿਹਾ ਹੈ, ਉਹ ਚੋਣ ਕਮਿਸ਼ਨ ‘ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ, ਮੈਂ ਚੋਣ ਕਮਿਸ਼ਨਰ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ।