Tarn Taran

ਤਰਨਤਾਰਨ ‘ਚ ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ ਪੈਟਰੋਲ ਪੰਪ ਤੋਂ ਲੁੱਟੇ 10 ਹਜ਼ਾਰ ਰੁਪਏ, ਮੋਬਾਈਲ ਫੋਨ ਖੋਹ ਕੇ ਹੋਏ ਫ਼ਰਾਰ

ਤਰਨਤਾਰਨ 16 ਨਵੰਬਰ 2022: ਤਰਨਤਾਰਨ ਦੇ ਪਿੰਡ ਸ਼ੇਰੋਂ ਦੇ ਕੋਲ ਲੁਟੇਰਿਆਂ ਨੇ ਇਕ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ ਹੈ | ਮੋਟਰਸਾਈਕਲ ‘ਤੇ ਸਵਾਰ ਦੋ ਲੁਟੇਰਿਆਂ ਨੇ ਦਿਨ-ਦਿਹਾੜੇ ਪੈਟਰੋਲ ਪੰਪ ‘ਤੇ ਬੰਦੂਕ ਦੀ ਨੋਕ ‘ਤੇ ਕਰਿੰਦਿਆਂ ਅਤੇ ਪਟਰੋਲ ਪੰਪ ਦੇ ਮਾਲਕ ਕੋਲੋਂ 10 ਹਜ਼ਾਰ ਰੁਪਏ ਦੇ ਕਰੀਬ ਲੁੱਟ ਕੇ ਫ਼ਰਾਰ ਹੋ ਗਏ |

ਦੱਸਿਆ ਜਾ ਰਿਹਾ ਹੈ ਕਿ ਲੁਟੇਰੇ ਪਹਿਲਾਂ ਪਟਰੋਲ ਪੰਪ ਦੇ ਦਫਤਰ ਵਿੱਚ ਦਾਖਲ ਹੋ ਕੇ ਮਾਲਕ ਕੁਲਦੀਪ ਸਿੰਘ ਨੂੰ ਨਿਸ਼ਾਨਾ ਬਣਾਇਆ | ਲੁਟੇਰੇ ਪਟਰੋਲ ਪੰਪ ਦੇ ਮਾਲਕ ਦੇ ਕੋਲ ਮੌਜੂਦ ਦੋ ਮੋਬਾਇਲ ਫੋਨ ਅਤੇ ਗੱਡੀ ਦੀ ਚਾਬੀ ਲੈ ਕੇ ਫਰਾਰ ਹੋ ਗਏ | ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ | ਮੌਕੇ ‘ਤੇ ਪਹੁੰਚੇ ਡੀਐਸਪੀ ਕਮਲਜੀਤ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |

Scroll to Top