ਚੰਡੀਗੜ੍ਹ 19 ਅਕਤੂਬਰ 2022: ਵਿਜੀਲੈਂਸ ਬਿਊਰੋ ਵਲੋਂ ਗ੍ਰਿਫਤਾਰ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਮਾਮਲੇ ਵਿਚ ਅੱਜ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਦੋਵੇਂ ਪੱਖਾਂ ਦੀ ਦਲੀਲ ਸੁਣਨ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ |
ਵਿਜੀਲੈਂਸ ਵਲੋਂ ਸੁੰਦਰ ਸ਼ਾਮ ਅਰੋੜਾ ਦੇ ਪਿਛਲੇ ਰਿਮਾਂਡ ਤੋਂ ਬਾਅਦ ਅੱਜ ਮੁੜ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ, ਪਰ ਸੁੰਦਰ ਸ਼ਾਮ ਅਰੋੜਾ ਦੇ ਵਕੀਲ ਨੇ ਤਰਕ ਦਿੱਤਾ ਕਿ ਇਸ ਮਾਮਲੇ ਵਿੱਚ ਦੁਬਾਰਾ ਰਿਮਾਂਡ ਦੀ ਕੋਈ ਗੁੰਜਾਇਸ਼ ਨਹੀਂ ਹੁੰਦੀ। ਉਨ੍ਹਾਂ ਕਿਹਾ ਕਿ ਸੁੰਦਰ ਸ਼ਾਮ ਅਰੋੜਾ ਦੇ ਘਰੋਂ ਜੋ ਪੈਸੇ ਮਿਲੇ ਹਨ, ਉਸ ਸੰਬੰਧੀ ਇਨਕਮ ਟੈਕਸ ਡਿਪਾਰਟਮੈਂਟ ਵਲੋਂ ਜਾਂਚ ਕਰਨੀ ਬਣਦੀ ਹੈ।