ਚੰਡੀਗੜ੍ਹ, 01 ਫਰਵਰੀ 2024: ਕੇਂਦਰ ਸਰਕਾਰ ਦੇ ਦੂਜੇ ਕਾਰਜਕਾਲ ਦਾ ਅੰਤ੍ਰਿਮ ਬਜਟ (budget) ਅੱਜ ਸੰਸਦ ਵਿੱਚ ਪੇਸ਼ ਕੀਤਾ ਜਾ ਰਿਹਾ ਹੈ । ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਭਾਸ਼ਣ ਵਿੱਚ ਕਿਹਾ ਕਿ ਊਰਜਾ, ਖਣਿਜ ਅਤੇ ਸੀਮਿੰਟ ਲਈ ਤਿੰਨ ਰੇਲਵੇ ਕੋਰੀਡੋਰ ਬਣਾਏ ਜਾਣਗੇ। ਇਨ੍ਹਾਂ ਦੀ ਪਛਾਣ ਪ੍ਰਧਾਨ ਮੰਤਰੀ ਗਤੀ ਸ਼ਕਤੀ ਦੇ ਤਹਿਤ ਕੀਤੀ ਗਈ ਹੈ, ਜਿਸ ਨਾਲ ਲਾਗਤ ਘਟੇਗੀ ਅਤੇ ਸਾਮਾਨ ਦੀ ਆਵਾਜਾਈ ਵੀ ਸੁਚਾਰੂ ਹੋਵੇਗੀ।
ਵਿੱਤ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਸਮਰਪਿਤ ਮਾਲ ਕਾਰੀਡੋਰ ਵਿਕਾਸ ਦਰ ਨੂੰ ਵਧਾਉਣ ਵਿੱਚ ਮੱਦਦ ਕਰੇਗਾ। ਵੰਦੇ ਭਾਰਤ ਦੇ ਮਾਪਦੰਡਾਂ ਅਨੁਸਾਰ 40 ਹਜ਼ਾਰ ਜਨਰਲ ਡੱਬੇ ਵਿਕਸਤ ਕੀਤੀਆਂ ਜਾਣਗੀਆਂ, ਤਾਂ ਜੋ ਯਾਤਰੀਆਂ ਦੀ ਸੁਰੱਖਿਆ ਅਤੇ ਸਹੂਲਤ ਵਿੱਚ ਵਾਧਾ ਕੀਤਾ ਜਾ ਸਕੇ। ਵਿੱਤ ਮੰਤਰੀ ਨੇ ਅੰਤਰਿਮ ਬਜਟ (budget) ਭਾਸ਼ਣ ਵਿੱਚ ਕਿਹਾ ਕਿ ਸਰਕਾਰ ਯਾਤਰੀ ਰੇਲ ਗੱਡੀਆਂ ਦੇ ਸੰਚਾਲਨ ਵਿੱਚ ਸੁਧਾਰ ਲਈ ਵਚਨਬੱਧ ਹੈ। ਪ੍ਰਧਾਨ ਮੰਤਰੀ ਗਤੀ ਸ਼ਕਤੀ ਯੋਜਨਾ ਦੇ ਤਹਿਤ ਕੰਮ ਬਹੁਤ ਤੇਜ਼ੀ ਨਾਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮਾਲ ਢੁਆਈ ਪ੍ਰਾਜੈਕਟ ਨੂੰ ਵੀ ਆਧੁਨਿਕ ਪੱਧਰ ‘ਤੇ ਵਿਕਸਤ ਕੀਤਾ ਜਾਵੇਗਾ।