ਚੰਡੀਗੜ੍ਹ 08 ਅਗਸਤ 2022: ਦਿੱਲੀ ਦੀ ਇੱਕ ਅਦਾਲਤ ਨੇ ਮਹਾਰਾਸ਼ਟਰ ਵਿੱਚ ਕੋਲਾ ਖਾਨ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਸਾਬਕਾ ਕੋਲਾ ਸਕੱਤਰ ਐੱਚ.ਸੀ. ਗੁਪਤਾ (H.C. Gupta) ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੌਰਾਨ ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਇੱਕ ਵਕੀਲ ਨੇ ਦੱਸਿਆ ਕਿ ਵਿਸ਼ੇਸ਼ ਜੱਜ ਅਰੁਣ ਭਾਰਦਵਾਜ ਨੇ ਕੋਲਾ ਮੰਤਰਾਲੇ ਦੇ ਸਾਬਕਾ ਸੰਯੁਕਤ ਸਕੱਤਰ ਕੇਐਸ ਕ੍ਰੋਫਾ ਨੂੰ ਵੀ ਦੋ ਸਾਲ ਦੀ ਕੈਦ ਅਤੇ 50,000 ਰੁਪਏ ਦਾ ਜੁਰਮਾਨਾ ਕੀਤਾ ਹੈ। ਗੁਪਤਾ ਨੂੰ 1 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।