ਚੰਡੀਗੜ੍ਹ 07 ਅਕਤੂਬਰ 2022: ਦਿੱਲੀ ਸ਼ਰਾਬ ਨੀਤੀ ਘੁਟਾਲੇ ਮਾਮਲੇ (Delhi Liquor Policy Scam case) ਨੂੰ ਲੈ ਕੇ ਈਡੀ(ED) ਵਲੋਂ ਅੱਜ ਯਾਨੀ ਸ਼ੁੱਕਰਵਾਰ ਨੂੰ ਦਿੱਲੀ, ਪੰਜਾਬ ਅਤੇ ਹੈਦਰਾਬਾਦ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ |ਸੂਤਰਾਂ ਦੇ ਮੁਤਾਬਕ ਈਡੀ ਦੇ ਅਧਿਕਾਰੀ ਦਿੱਲੀ, ਪੰਜਾਬ ਅਤੇ ਹੈਦਰਾਬਾਦ ‘ਚ 35 ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ।
ਨਿਊਜ਼ ਏਜੰਸੀ ਪੀਟੀਆਈ ਨੇ ਦੱਸਿਆ ਕਿ ਕੁਝ ਸ਼ਰਾਬ ਵਿਤਰਕਾਂ, ਕੰਪਨੀਆਂ ਅਤੇ ਉਨ੍ਹਾਂ ਨਾਲ ਜੁੜੇ ਸੰਗਠਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਈਡੀ ਇਸ ਮਾਮਲੇ ਵਿੱਚ ਹੁਣ ਤੱਕ 103 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕਰ ਚੁੱਕੀ ਹੈ। ਜਿਕਰਯੋਗ ਹੈ ਕਿ ਦਿੱਲੀ ਦੀ ਸ਼ਰਾਬ ਨੀਤੀ ਪਿਛਲੇ ਸਾਲ 17 ਨਵੰਬਰ ਨੂੰ ਲਾਗੂ ਹੋਈ ਸੀ।ਜਾਂਚ ਸ਼ੁਰੂ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਖਤਮ ਕਰ ਦਿੱਤਾ।