ਚੰਡੀਗੜ੍ਹ, 23 ਫਰਵਰੀ 2023: ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਵੀਰਵਾਰ ਨੂੰ ਦਿੱਲੀ ਦੇ ਕਥਿਤ ਆਬਕਾਰੀ ਘੁਟਾਲੇ ਦੇ ਸਬੰਧ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਨੂੰ ਸੰਮਨ ਭੇਜਿਆ ਹੈ। ਈਡੀ ਕਥਿਤ ਆਬਕਾਰੀ ਘੁਟਾਲੇ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਦੇ ਪੀ.ਏ ਤੋਂ ਪੁੱਛਗਿੱਛ ਕਰੇਗੀ। ਜ਼ਿਕਰਯੋਗ ਹੈ ਕਿ ਇਸ ਮਾਮਲੇ ‘ਚ ਮਨੀਸ਼ ਸਿਸੋਦੀਆ, ਸਤੇਂਦਰ ਜੈਨ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਸੀਬੀਆਈ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਜਨਵਰੀ ਵਿੱਚ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜ ਵਿਅਕਤੀਆਂ ਤੋਂ ਇਲਾਵਾ ਸੱਤ ਕੰਪਨੀਆਂ ਦੇ ਖ਼ਿਲਾਫ਼ ਇੱਕ ਪੂਰਕ ਚਾਰਜਸ਼ੀਟ ਦਾਇਰ ਕੀਤੀ ਸੀ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਨਾਂ ਵੀ ਈਡੀ ਵੱਲੋਂ ਦਾਖ਼ਲ ਕੀਤਾ ਗਿਆ ਹੈ | ਪਰ ਦੂਜੀ ਚਾਰਜਸ਼ੀਟ ਵਿੱਚ ਸਿਸੋਦੀਆ ਦਾ ਨਾਂ ਸ਼ਾਮਲ ਨਹੀਂ ਹੈ। ਸਿਸੋਦੀਆ ਨੂੰ ਮਾਮਲੇ ਵਿੱਚ ਦਰਜ ਐਫਆਈਆਰ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਰਾਉਸ ਐਵੇਨਿਊ ਅਦਾਲਤ ਦੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਦੀ ਅਦਾਲਤ ਵਿੱਚ ਦਾਇਰ ਕੀਤੀ ਸਪਲੀਮੈਂਟਰੀ ਚਾਰਜਸ਼ੀਟ ਵਿੱਚ ਵਿਜੇ ਨਾਇਰ, ਸ਼ਰਤ ਰੈਡੀ, ਬਿਨੈ ਬਾਬੂ, ਅਭਿਸ਼ੇਕ ਬੋਨਪੱਲੀ ਅਤੇ ਅਮਿਤ ਅਰੋੜਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਇਸ ਕੇਸ ਵਿੱਚ ਮੁਲਜ਼ਮ ਹਨ। ਈਡੀ ਨੇ ਅਜੇ ਇਸ ਮਾਮਲੇ ਵਿੱਚ ਸਿਸੋਦੀਆ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰਨੀ ਹੈ ਪਰ ਕਿਹਾ ਕਿ ਜਾਂਚ ਅਜੇ ਜਾਰੀ ਹੈ। ਆਬਕਾਰੀ ਨੀਤੀ ਵਿੱਚ ਵਿੱਤੀ ਬੇਨਿਯਮੀਆਂ ਦੇ ਦੋਸ਼ ਲੱਗਣ ਮਗਰੋਂ ਇਹ ਨੀਤੀ ਰੱਦ ਕਰ ਦਿੱਤੀ ਗਈ ਸੀ।