ਚੰਡੀਗੜ੍ਹ 12 ਅਕਤੂਬਰ 2022: ਸਿੱਧੂ ਮੂਸੇਵਾਲਾ ਕਤਲਕਾਂਡ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੌਰਾਨ ਤਿੰਨ ਮੁਲਜ਼ਮਾਂ ਕੁਲਦੀਪ, ਰਾਜਵੀਰ ਅਤੇ ਰਜਿੰਦਰ ਅਤੇ ਬਰਖ਼ਾਸਤ ਸੀਆਈਏ ਇੰਚਾਰਜ ਪ੍ਰੀਤਪਾਲ ਸਿੰਘ ਨੂੰ ਸਖ਼ਤ ਸੁਰੱਖਿਆ ਹੇਠ ਮਾਨਸਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ,ਜਿੱਥੇ ਮੈਡੀਕਲ ਤੋਂ ਬਾਅਦ ਇਨ੍ਹਾਂ ਮੁਲਜ਼ਮਾਂ ਨੂੰ ਮਾਨਸਾ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਬਰਖ਼ਾਸਤ ਪ੍ਰਿਤਪਾਲ ਸਿੰਘ ਨੂੰ ਇਸ ਤੋਂ ਪਹਿਲਾਂ 10 ਦਿਨ ਦੇ ਪੁਲਿਸ ਰਿਮਾਂਡ ‘ਤੇ ਭਭੇਜ ਦਿੱਤਾ ਸੀ।
ਜਨਵਰੀ 18, 2025 2:26 ਬਾਃ ਦੁਃ