Site icon TheUnmute.com

ਗੈਂਗਸਟਰ ਦੀਪਕ ਟੀਨੂੰ ਫਰਾਰ ਮਾਮਲੇ ‘ਚ ਅਦਾਲਤ ਨੇ ਤਿੰਨ ਮੁਲਜ਼ਮਾਂ ਨੂੰ ਸੱਤ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ

gangster Deepak Tinu

ਚੰਡੀਗੜ 12 ਅਕਤੂਬਰ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਦੀਪਕ ਟੀਨੂੰ ਦੇ ਫਰਾਰ ਹੋਣ ਤੋਂ ਬਾਅਦ ਏਜੀਟੀਐੱਫ (AGTF) ਅਤੇ ਐੱਸਆਈਟੀ ਨੇ ਸਾਂਝੀ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਕੁਲਦੀਪ, ਰਾਜਵੀਰ ਅਤੇ ਰਜਿੰਦਰ ਨੂੰ ਗ੍ਰਿਫਤਾਰ ਕੀਤਾ ਸੀ |

ਇਨ੍ਹਾਂ ਤਿੰਨਾਂ ਦਾ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਉਣ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਮਾਨਸਾ ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 19 ਅਕਤੂਬਰ ਤੱਕ ਸੱਤ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਿਸ ਮੁਤਾਬਕ ਇਹ ਤਿੰਨ ਮੁਲਜ਼ਮ ਦੀਪਕ ਟੀਨੂੰ ਦੇ ਭੱਜਣ ਦੀ ਯੋਜਨਾ ਨਾਲ ਜੁੜੇ ਹੋਏ ਹਨ |

Exit mobile version