Site icon TheUnmute.com

ਗੁਰਦੁਆਰਾ ਅਕਾਲ ਬੁੰਗਾ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਇੱਕ ਫਰਵਰੀ ਨੂੰ ਸੱਦਿਆ ਜਨਰਲ ਇਜਲਾਸ

ਗੁਰਦੁਆਰਾ ਅਕਾਲ ਬੁੰਗਾ

ਚੰਡੀਗੜ੍ਹ, 24 ਜਨਵਰੀ 2024: ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ‘ਚ ਗੋਲੀਬਾਰੀ ਦੇ ਮਾਮਲੇ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸਿੱਧੇ ਤੌਰ ‘ਤੇ ਦੋਸ਼ੀ ਕਰਾਰ ਦਿੱਤਾ ਹੈ | ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਵਲੋਂ 1 ਫਰਵਰੀ ਨੂੰ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਸੱਦਿਆ ਗਿਆ ਹੈ।

ਇਸਦਾ ਐਲਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ ਗਿਆ ਹੈ । ਉਨ੍ਹਾਂ ਕੇਜਰੀਵਾਲ ਸਰਕਾਰ ਵਲੋਂ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਨੂੰ ਰਿਹਾਅ ਨਾ ਕਰਨ ਅਤੇ ਡੇਰਾ ਸਿਰਸਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਦੀ ਵੀ ਆਲੋਚਨਾ ਕੀਤੀ ਹੈ । ਇਸ ਮੌਕੇ ਹਰਭਜਨ ਸਿੰਘ ਮਸਾਣਾ, ਭਾਈ ਰਜਿੰਦਰ ਸਿੰਘ ਮਹਿਤਾ, ਗੁਰਬਖਸ਼ ਸਿੰਘ ਖਾਲਸਾ ਖੁਸ਼ਵਿੰਦਰ ਸਿੰਘ ਭਾਟੀਆ, ਅਮਰਜੀਤ ਸਿੰਘ ਭਲਾਈਪੁਰ, ਗੁਰਪ੍ਰੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ।

Exit mobile version