July 7, 2024 4:45 pm
Rakesh Chaudhary

ਨਾਜਾਇਜ਼ ਮਾਈਨਿੰਗ ਮਾਮਲੇ ‘ਚ ਅਦਾਲਤ ਨੇ ਰਾਕੇਸ਼ ਚੌਧਰੀ ਨੂੰ ਦੋ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 12 ਨਵੰਬਰ 2022: ਮਾਈਨਿੰਗ ਠੇਕੇਦਾਰ ਰਾਕੇਸ਼ ਚੌਧਰੀ (Rakesh Chaudhary) ਨੂੰ ਬੀਤੇ ਦਿਨ ਪੁਲਿਸ ਵੱਲੋਂ ਨਾਜਾਇਜ਼ ਮਾਈਨਿੰਗ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਸੀ, ਜਿਸਦੇ ਚੱਲਦੇ ਰਾਕੇਸ਼ ਚੌਧਰੀ ਨੂੰ ਅੱਜ ਮਾਣਯੋਗ ਨੰਗਲ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਅਦਾਲਤ ਨੇ ਰਾਕੇਸ਼ ਚੌਧਰੀ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਤੇ ਭੇਜ ਦਿੱਤਾ ਹੈ | ਦੂਜੇ ਪਾਸੇ ਰਾਕੇਸ਼ ਚੌਧਰੀ ਨੇ ਦੇ ਵਕੀਲ ਹਰਮੋਹਨ ਪਾਲ ਸਿੰਘ ਨੇ ਪੰਜਾਬ ਸਰਕਾਰ ‘ਤੇ ਧੱਕੇਸ਼ਾਹੀ ਦੇ ਦੋਸ਼ ਲਾਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਕੇਸ਼ ਚੌਧਰੀ ਨੂੰ ਬਾਹਰ ਕਰਕੇ ਕੰਮ ਆਪਣੇ ਹੱਥ ਲੈਣਾ ਚਾਹੁੰਦੀ ਹੈ |

ਪੰਜਾਬ ਦੇ ਮਾਈਨਿੰਗ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਜਿਸ ‘ਤੇ ਬੂਰ ਪਾਉਂਦੇ ਹੋਏ ਬੀਤੇ ਦਿਨੀਂ ਖਣਨ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੂਪਨਗਰ ਵਿਚ ਹੋਈ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਰਾਕੇਸ਼ ਚੌਧਰੀ (Rakesh Chaudhary) ਨੂੰ ਜ਼ਿਲ੍ਹਾ ਰੂਪਨਗਰ ਦੀ ਪੁਲਿਸ ਵੱਲੋਂ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ |