CM Bhagwant Mann

ਕੰਗਨਾ ਰਣੌਤ ਦੇ ਥੱਪੜ ਮਾਰਨ ਦੇ ਮਾਮਲੇ ‘ਚ CM ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ

ਚੰਡੀਗੜ੍ਹ, 10 ਜੂਨ 2024: ਅਦਾਕਾਰਾ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ CISF ਦੀ ਬੀਬੀ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਘਟਨਾ ‘ਤੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਹੈ ਕਿ ਕੁਲਵਿੰਦਰ ਕੌਰ ਕੰਗਨਾ ਰਣੌਤ ਦੇ ਪਹਿਲੇ ਬਿਆਨਾਂ ਤੋਂ ਨਾਰਾਜ਼ ਸੀ, ਜਿਸ ਕਾਰਨ ਕੁਲਵਿੰਦਰ ਦੇ ਮਨ ‘ਚ ਗੁੱਸਾ ਸੀ, ਜਿਸਦੇ ਚੱਲਦੇ ਇਹ ਕਦਮ ਚੁੱਕਿਆ। ਹਾਲਾਂਕਿ, ਅਜਿਹਾ ਨਹੀਂ ਹੋਣਾ ਚਾਹੀਦਾ ਸੀ।

ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਕਿਹਾ ਕਿ ਇੱਕ ਜਨਤਕ ਹਸਤੀ ਹੋਣ ਦੇ ਨਾਤੇ ਇਸ ਘਟਨਾ ਦੇ ਜਵਾਬ ਵਿੱਚ ਪੂਰੇ ਪੰਜਾਬ ਨੂੰ ਦੇਸ਼ ਵਿਰੋਧੀ ਕਹਿਣਾ ਗਲਤ ਹੈ। ਇਹ ਉਹੀ ਪੰਜਾਬ ਹੈ ਜਿਸ ਨੇ ਪੂਰੇ ਦੇਸ਼ ਦਾ ਢਿੱਡ ਭਰਿਆ ਹੈ। ਅੱਜ ਵੀ ਪੰਜਾਬ ਪੂਰੇ ਦੇਸ਼ ਨੂੰ ਕਣਕ-ਝੋਨੇ ਦੀ ਸਪਲਾਈ ਕਰ ਰਿਹਾ ਹੈ। ਸਾਡੇ ਨੌਜਵਾਨ ਅੱਜ ਵੀ ਕੁਰਬਾਨੀਆਂ ਦੇ ਰਹੇ ਹਨ। ਪੰਜਾਬ ਦੇ ਨੌਜਵਾਨ ਮਾਈਨਸ 50 ਡਿਗਰੀ ਵਿੱਚ ਡਿਊਟੀ ਨਿਭਾ ਰਹੇ ਹਨ। ਅਸੀਂ ਦੇਸ਼ ਦੇ ਰਾਖੇ ਅਤੇ ਦੇਸ਼ ਦੀ ਆਜ਼ਾਦੀ ਦੇ ਦੇਣ ਵਾਲੇ ਹਾਂ। ਉਨ੍ਹਾਂ ਕਿਹਾ ਪੰਜਾਬ ਦੇਸ਼ ਦਾ ਧੁਰਾ ਹੈ |

Scroll to Top