ਚੰਡੀਗੜ੍ਹ, 26 ਮਾਰਚ 2024: ਪੰਜਾਬ ‘ਚ ਧਾਰਮਿਕ ਸਥਾਨਾਂ ‘ਤੇ ਲਗਾਏ ਗਏ ਲਾਊਡ ਸਪੀਕਰਾਂ (Loud Speakers) ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਹੁੰਚ ਗਿਆ ਹੈ। ਅਦਾਲਤ ‘ਚ ਦਲੀਲ ਦਿੱਤੀ ਗਈ ਹੈ ਕਿ ਸਪੀਕਰਾਂ ਦੇ ਚੱਲਣ ਕਾਰਨ ਰਿਹਾਇਸ਼ੀ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ‘ਚ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।
ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਹ ਵੀ ਪੁੱਛਿਆ ਕਿ 2019 ਵਿੱਚ ਜਾਰੀ ਇਸ ਹੁਕਮ ਨੂੰ ਲਾਗੂ ਕਰਨ ਲਈ ਕੀ ਕਦਮ ਚੁੱਕੇ ਗਏ । ਇਸ ਮਾਮਲੇ ਦੀ ਅਗਲੀ ਸੁਣਵਾਈ 24 ਅਪ੍ਰੈਲ ਲਈ ਤੈਅ ਕੀਤੀ ਗਈ ਹੈ।