Site icon TheUnmute.com

ਮੋਦੀ ਸਰਨੇਮ ਮਾਮਲੇ ‘ਚ ਰਾਹੁਲ ਗਾਂਧੀ ਵੱਲੋਂ ਸੁਪਰੀਮ ਕੋਰਟ ‘ਚ ਜਵਾਬ ਦਾਇਰ, ਕਿਹਾ- ਮੈਨੂੰ ਹੰਕਾਰੀ ਕਹਿਣਾ ਨਿੰਦਣਯੋਗ

Rahul Gandhi

ਚੰਡੀਗੜ੍ਹ, 02 ਅਗਸਤ 2023: ਮੋਦੀ ਸਰਨੇਮ ਮਾਣਹਾਨੀ ਮਾਮਲੇ ‘ਚ ਰਾਹੁਲ ਗਾਂਧੀ (Rahul Gandhi) ਨੇ ਬੁੱਧਵਾਰ ਯਾਨੀ 2 ਅਗਸਤ ਨੂੰ ਸੁਪਰੀਮ ਕੋਰਟ ‘ਚ ਜਵਾਬ ਦਾਇਰ ਕੀਤਾ ਹੈ। ਰਾਹੁਲ ਨੇ ਅਦਾਲਤ ਨੂੰ ਦੱਸਿਆ ਕਿ ਕਾਨੂੰਨੀ ਪ੍ਰਕਿਰਿਆ ਦੀ ਦੁਰਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਆਫ਼ੀ ਮੰਗਣ ਤੋਂ ਇਨਕਾਰ ਕਰਨ ‘ਤੇ ਮੈਨੂੰ ਹੰਕਾਰੀ ਕਿਹਾ ਗਿਆ। ਇਹ ਨਿੰਦਣਯੋਗ ਹੈ।

ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਲੋਕ ਪ੍ਰਤੀਨਿਧਤਾ ਕਾਨੂੰਨ ਤਹਿਤ ਅਪਰਾਧਿਕ ਪ੍ਰਕਿਰਿਆ ਅਤੇ ਨਤੀਜਿਆਂ ਦੀ ਵਰਤੋਂ ਕਰਦਿਆਂ ਰਾਹੁਲ ਗਾਂਧੀ ਨੂੰ ਬਿਨਾਂ ਕਿਸੇ ਕਸੂਰ ਦੇ ਮੁਆਫ਼ੀ ਮੰਗਣ ਲਈ ਮਜਬੂਰ ਕਰਨਾ ਨਿਆਂਇਕ ਪ੍ਰਕਿਰਿਆ ਦੀ ਘੋਰ ਦੁਰਵਰਤੋਂ ਹੈ ਅਤੇ ਇਸ ਨੂੰ ਅਦਾਲਤ ਦੁਆਰਾ ਸਵੀਕਾਰ ਨਹੀਂ ਕੀਤਾ ਜਾਣਾ ਚਾਹੀਦਾ ਹੈ।

ਦਰਅਸਲ, 21 ਜੁਲਾਈ ਨੂੰ ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਗੁਜਰਾਤ ਸਰਕਾਰ ਅਤੇ ਸੂਰਤ ਤੋਂ ਭਾਜਪਾ ਵਿਧਾਇਕ ਪੂਰਨੇਸ਼ ਮੋਦੀ ਤੋਂ ਜਵਾਬ ਮੰਗਿਆ ਸੀ। ਇਸ ‘ਤੇ ਪੂਰਨੇਸ਼ ਮੋਦੀ ਨੇ ਅਦਾਲਤ ‘ਚ 21 ਪੰਨਿਆਂ ਦਾ ਹਲਫਨਾਮਾ ਦਾਇਰ ਕਰਦੇ ਹੋਏ ਕਿਹਾ ਕਿ ਮੋਦੀ ਸਰਨੇਮ ਮਾਮਲੇ ‘ਚ ਰਾਹੁਲ ਦਾ ਰਵੱਈਆ ਹੰਕਾਰੀ ਹੈ। ਉਸ ਦੀ ਪਟੀਸ਼ਨ ਰੱਦ ਕੀਤੀ ਜਾਣੀ ਚਾਹੀਦੀ ਹੈ।

2019 ਵਿੱਚ ਰਾਹੁਲ ਗਾਂਧੀ (Rahul Gandhi) ਨੇ ਮੋਦੀ ਸਰਨੇਮ ਨੂੰ ਲੈ ਕੇ ਇੱਕ ਬਿਆਨ ਦਿੱਤਾ ਸੀ। ਇਸ ਦੇ ਖਿਲਾਫ ਭਾਜਪਾ ਵਿਧਾਇਕ ਪੂਰਨੇਸ਼ ਮੋਦੀ ਨੇ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਸੂਰਤ ਦੀ ਅਦਾਲਤ ਨੇ ਇਸ ਮਾਮਲੇ ‘ਚ ਰਾਹੁਲ ਨੂੰ 2 ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਉਨ੍ਹਾਂ ਦਾ ਐਮ.ਪੀ. ਦੀ ਮੈਂਬਰਸ਼ਿਪ ਰੱਦ ਹੋ ਗਈ |

 

Exit mobile version